Gurdaspur news

Gurdaspur news हमारा पेज जॉइन कीजिये और पाईये सची और ?

ਨਸ਼ੇ ਨਾਲੋ ਜਰੂਰੀ ਪਹਿਲਾ ਇਹ ਬੰਦ ਕਰਨਾ ਹੈ, ਬੇਕਸੂਰ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ, ਹਾਲੇ ਇਸ ਮਰਨ ਵਾਲੇ ਕੋਲ 2 ਗਨਮੈਨ ਵੀ ਸਨ। ਸਿਸਟਮ ਫੈਲ ਗ...
20/08/2025

ਨਸ਼ੇ ਨਾਲੋ ਜਰੂਰੀ ਪਹਿਲਾ ਇਹ ਬੰਦ ਕਰਨਾ ਹੈ, ਬੇਕਸੂਰ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ, ਹਾਲੇ ਇਸ ਮਰਨ ਵਾਲੇ ਕੋਲ 2 ਗਨਮੈਨ ਵੀ ਸਨ। ਸਿਸਟਮ ਫੈਲ ਗੁੰਡਾਰਾਜ...

ਦਰਿਆ ਰਾਵੀ ਵਿੱਚ 150000 ਕਿਊਸਿਕ ਪਾਣੀ ਛੱਡਿਆ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਉੱਜ ਅਤੇ ਰਾਵੀ ਦਰਿਆ ਦੇ ਨੇੜੇ ਰਹਿੰਦੀ...
17/08/2025

ਦਰਿਆ ਰਾਵੀ ਵਿੱਚ 150000 ਕਿਊਸਿਕ ਪਾਣੀ ਛੱਡਿਆ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ
ਜ਼ਿਲ੍ਹਾ ਪ੍ਰਸ਼ਾਸਨ ਨੇ ਉੱਜ ਅਤੇ ਰਾਵੀ ਦਰਿਆ ਦੇ ਨੇੜੇ ਰਹਿੰਦੀ ਵਸੋਂ ਨੂੰ ਚੌਕਸ ਰਹਿਣ ਲਈ ਕਿਹਾ
ਐੱਸ.ਐੱਸ.ਪੀ., ਏ.ਡੀ.ਸੀ. ਤੇ ਐੱਸ.ਡੀ.ਐੱਮ. ਨੇ ਮਕੌੜਾ ਪੱਤਣ ਦਾ ਦੌਰਾ ਕੀਤਾ
ਗੁਰਦਾਸਪੁਰ, 17 ਅਗਸਤ - ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ ਉੱਜ ਦਰਿਆ ਅਤੇ ਰਣਜੀਤ ਸਾਗਰ ਡੈਮ 'ਚੋਂ 150000 ਕਿਊਸ‌ਿਕ ਪਾਣੀ ਦਰਿਆ ਰਾਵੀ ਵਿੱਚ ਛੱਡਿਆ ਗਿਆ। ਇਹ ਇਸ ਸੀਜ਼ਨ ਦੌਰਾਨ ਰਾਵੀ ਦਰਿਆ ਵਿੱਚ ਛੱਡਿਆ ਜਾਣ ਵਾਲਾ ਪਾਣੀ ਦਾ ਸਭ ਤੋਂ ਵੱਧ ਪੱਧਰ ਸੀ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਅੱਜ ਸਵੇਰੇ ਜਿਉਂ ਹੀ ਦਰਿਆ ਰਾਵੀ ਵਿੱਚ 150000 ਕਿਊਸ‌ਿਕ ਪਾਣੀ ਛੱਡਣ ਦੀ ਸੂਚਨਾ ਮਿਲੀ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਦਰਿਆ ਉੱਜ ਤੇ ਦਰਿਆ ਰਾਵੀ ਕਿਨਾਰੇ ਦੀ ਵਸੋਂ ਨੂੰ ਦਰਿਆ ਤੋਂ ਦੂਰ ਸੁਰੱਖਿਅਤ ਥਾਵਾਂ ਉੱਪਰ ਜਾਣ ਲਈ ਅਲਰਟ ਜਾਰੀ ਕਰ ਦਿੱਤਾ ਸੀ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸੰਭਾਵੀ ਹੜ੍ਹਾਂ ਵਾਲੇ ਖੇਤਰਾਂ ਵਿੱਚ ਤਾਇਨਾਤ ਕਰ ਦਿੱਤੀਆਂ ਗਈਆਂ ਸਨ ਅਤੇ ਫਲੱਡ ਪਲਾਨ ਅਨੁਸਾਰ ਨਿਰਧਾਰਿਤ ਥਾਵਾਂ ਉੱਪਰ ਬਣਾਏ ਜਾਣ ਵਾਲੇ ਰਾਹਤ ਕੈਂਪਾਂ ਨੂੰ ਐਕਟੀਵੇਟ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਾਮ ਤੱਕ ਦਰਿਆ ਰਾਵੀ ਦੇ ਪਾਣੀ ਦਾ ਪੱਧਰ ਘੱਟ ਗਿਆ ਹੈ ਅਤੇ ਸਾਰੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ।

ਡਿਪਟੀ ਕਮਿਸ਼ਨਰ ਨੇ ਦਰਿਆ ਉੱਜ ਅਤੇ ਰਾਵੀ ਦੇ ਨੇੜੇ ਰਹਿੰਦੀ ਵਸੋਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਘੱਟੋ-ਘੱਟ 200 ਮੀਟਰ ਦੂਰ ਰਹਿਣ ਅਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ `ਤੇ ਲੈ ਜਾਣ। ਉਨ੍ਹਾਂ ਕਿਹਾ ਕਿ ਪਹਾੜਾਂ ਵਿੱਚ ਹੋ ਰਹੀ ਬਾਰਸ਼ ਕਾਰਨ ਕਿਸੇ ਸਮੇਂ ਵੀ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਸਕਦਾ ਹੈ। ਉਨ੍ਹਾਂ ਕਿਹਾ ਕਿ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜਾਂ ਕਿਸੇ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫ਼ਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।

ਇਸੇ ਦੌਰਾਨ ਅੱਜ ਦੁਪਹਿਰੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਵੱਲੋਂ ਮਕੌੜਾ ਪੱਤਣ ਵਿਖੇ ਪਹੁੰਚ ਕੇ ਦਰਿਆ ਰਾਵੀ ਵਿੱਚ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ। ਐੱਸ.ਐੱਸ.ਪੀ. ਗੁਰਦਾਸਪੁਰ ਨੇ ਕਿਹਾ ਕਿ ਦਰਿਆ ਰਾਵੀ ਵਿੱਚ ਪਾਣੀ ਦਾ ਜ਼ਿਆਦਾ ਵਹਾਅ ਦਿਨੇ ਲੰਘ ਚੁੱਕਾ ਹੈ ਅਤੇ ਸ਼ਾਮ ਤੱਕ ਪਾਣੀ ਦਾ ਪੱਧਰ ਘੱਟ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਕਿਸੇ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਦਰਿਆਵਾਂ ਦੇ ਨਜ਼ਦੀਕ ਪਿੰਡਾਂ ਦੇ ਵਸਨੀਕਾਂ ਨੂੰ ਚੌਕਸ ਰਹਿਣਾ ਚਾਹੀਦਾ ਹੈ।

15/08/2025

CM ਮਾਨ ਦੇ ਸਾਬਕਾ OSD ਓਂਕਾਰ ਸਿੰਘ ਸਿੱਧੂ ਨੇ ਕੀਤਾ ਲੈਂਡ ਪੁਲਿੰਗ ਪਾਲਿਸੀ ਦਾ ਵਿਰੋਧ
05/08/2025

CM ਮਾਨ ਦੇ ਸਾਬਕਾ OSD ਓਂਕਾਰ ਸਿੰਘ ਸਿੱਧੂ ਨੇ ਕੀਤਾ ਲੈਂਡ ਪੁਲਿੰਗ ਪਾਲਿਸੀ ਦਾ ਵਿਰੋਧ

ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼; ਆਰਟੀਏ ਅਤੇ ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ ...
05/08/2025

ਵਿਜੀਲੈਂਸ ਬਿਊਰੋ ਵੱਲੋਂ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਰੈਕੇਟ ਦਾ ਪਰਦਾਫਾਸ਼; ਆਰਟੀਏ ਅਤੇ ਸਟੇਟ ਡਰਾਈਵਿੰਗ ਸੈਂਟਰ ਦੀ ਮਿਲੀਭੁਗਤ ਸਾਹਮਣੇ ਆਈ ਹੈ। ਇਸ ਕੇਸ ਵਿੱਚ ਮੋਟਰ ਵਹੀਕਲ ਇੰਸਪੈਕਟਰ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੱਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਠਾਨਕੋਟ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਆਰਟੀਏ ਗੁਰਦਾਸਪੁਰ ਵਿਖੇ ਡਾਟਾ ਐਂਟਰੀ ਆਪਰੇਟਰ ਪ੍ਰਤਿਭਾ ਸ਼ਰਮਾ ਵਿਰੁੱਧ ਜਾਂਚ ਸ਼ੁਰੂ ਕੀਤੀ ਸੀ। ਜਾਂਚ ਵਿੱਚ ਪਤਾ ਲੱਗਿਆ ਕਿ ਐਸਆਈਏਡੀਐਸ ਸੈਂਟਰ ਮਹੂਆਣਾ ਵੱਲੋਂ ਜਾਰੀ 51 ਡਰਾਈਵਿੰਗ ਸਿਖਲਾਈ ਸਰਟੀਫਿਕੇਟਾਂ ਵਿੱਚੋਂ 23 ਜਾਅਲੀ ਸਨ। ਵਿਜੀਲੈਂਸ ਬਿਊਰੋ ਨੇ ਇਸ ਕੇਸ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਮੋਟਰ ਵਹੀਕਲ ਇੰਸਪੈਕਟਰ ਸੁਖਦੇਵ ਸਿੰਘ, ਅਮਿਤ ਕੁਮਾਰ, ਜਗਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਾਮਲ ਹਨ।

ਬਘੇਲ ਸਿੰਘ ਬਾਹੀਆ ਜੀ ਨੂੰ ਭਾਜਪਾ ਜ਼ਿਲ੍ਹਾ ਗੁਰਦਾਸਪੁਰ ਦਾ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ਬਹੁਤ ਮੁਬਾਰਕਬਾਦ! Baghel Singh Bahian...
04/08/2025

ਬਘੇਲ ਸਿੰਘ ਬਾਹੀਆ ਜੀ ਨੂੰ ਭਾਜਪਾ ਜ਼ਿਲ੍ਹਾ ਗੁਰਦਾਸਪੁਰ ਦਾ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ਬਹੁਤ ਮੁਬਾਰਕਬਾਦ! Baghel Singh BahianBaghel Singh Bahian

ਬਟਾਲਾ ਦੇ ਵਿਕਾਸ ਦੀਆਂ ਪ੍ਰਤੀਬਿੰਬਤ ਤਸਵੀਰਾਂ... ਰਾਮ ਤੀਰਥ ਰੋਡ ਬਟਾਲਾ #ਦੇ  #ਦੀਆਂ  #ਰਾਮ
03/08/2025

ਬਟਾਲਾ ਦੇ ਵਿਕਾਸ ਦੀਆਂ ਪ੍ਰਤੀਬਿੰਬਤ ਤਸਵੀਰਾਂ... ਰਾਮ ਤੀਰਥ ਰੋਡ ਬਟਾਲਾ

#ਦੇ #ਦੀਆਂ #ਰਾਮ

ਗੁਰਦਾਸਪੁਰ ਦੀਆਂ ਸੜਕਾਂ ਦੀ ਹਾਲਤ ਇਕ ਦਿਨ ਦੀ ਵਰਖਾ ਨੇ ਉਜਾਗਰ ਕਰ ਦਿੱਤੀ
03/08/2025

ਗੁਰਦਾਸਪੁਰ ਦੀਆਂ ਸੜਕਾਂ ਦੀ ਹਾਲਤ ਇਕ ਦਿਨ ਦੀ ਵਰਖਾ ਨੇ ਉਜਾਗਰ ਕਰ ਦਿੱਤੀ

ਪੰਜਾਬ 'ਚ ਖਤਰੇ ਦੀ ਘੰਟੀ !ਪੋਂਗ ਡੈਮ ਤੋਂ ਛੱਡਣ ਲੱਗੇ ਪਾਣੀਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਤੇ ਤਲਵਾੜਾ ਲਈ High Alert ਖਤਰੇ ਦੇ ਨਿਸ਼ਾਨ ਤੇ ...
02/08/2025

ਪੰਜਾਬ 'ਚ ਖਤਰੇ ਦੀ ਘੰਟੀ !
ਪੋਂਗ ਡੈਮ ਤੋਂ ਛੱਡਣ ਲੱਗੇ ਪਾਣੀ
ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਤੇ ਤਲਵਾੜਾ ਲਈ High Alert ਖਤਰੇ ਦੇ ਨਿਸ਼ਾਨ ਤੇ ਪਹੁੰਚਿਆ ਪਾਣੀ ਦਾ ਪੱਧਰ

31/07/2025

ਗੁਰਦਾਸਪੁਰ ਦੇ ਬਾਟਾ ਚੌਂਕ ਤੇ ਸਥਿਤ KUKU DA DHABA ਤੇ ਗੁਰਦਾਸਪੁਰ ਪੁਲਿਸ ਵੱਲੋਂ ਕੀਤੀ ਗਈ ਰੇਡ ਮਾਲਕ ਸਮੇਤ ਦਸ ਲੋਕਾਂ ਨੂੰ ਜੂਆ ਖੇਡਦਿਆਂ ਨੂੰ ਕੀਤਾ ਰੰਗੇ ਹੱਥੀ ਕਾਬੂ 2.50000 ਰੁਪਏ ਕੈਸ ਵੀ ਮੌਕੇ ਤੇ ਕੀਤਾ ਗਿਆ ਬਰਾਮਦ ਗੁਰਦਾਸਪੁਰ ਸ਼ਹਿਰ ਦੇ ਨਾਮੀ ਲੋਕ ਖੇਡ ਰਹੇ ਸਨ ਜੂਆ ਦੇਖੋ ਤਸਵੀਰਾਂ

31/07/2025

ਵਿਜੇ ਸਕੈਨ ਸੈਂਟਰਾਂ ਗੁਰਦਾਸਪੁਰ Dr. ਦੀ ਗੁੰਡਾ ਗੜਦੀ ਬਤਮਜੀ ਗਲਤ ਤਰੀਕੇ ਨਾਲ਼ ਸੇਟਰ ਚਲਾ ਰਹੇ ਨੇ ਹੇਰਾ ਫੇਰੀਆਂ ਕਰ ਪੈਸੇ ਕਮਾਈਆ ਰਹੇ ਹਨ ਸਕੈਨ ਨਹੀਂ ਕੀਤੀ ਪੈਸਾ 700 ਰੁ ਵਾਪਸ ਨਹੀਂ ਕੀਤੇ ਬੋਲ ਰਹਿ ਹੈ ਕਿ ਕਿਤੋਂ ਹੋਰ ਸਕੈਨ ਕਰਾ ਲਉ ਸਕੈਨ ਸੈਂਟਰ ਤੇ ਕਰਵਾਈ ਹੋਣੀ ਚਾਹੀਦੀ ਹੈ ਵੀਡੀਓ ਸ਼ੇਅਰ ਕਰੋ

ਉਮੀਦ ਬਾਜ਼ਾਰ, ਗੁਰਦਾਸਪੁਰ।
29/07/2025

ਉਮੀਦ ਬਾਜ਼ਾਰ, ਗੁਰਦਾਸਪੁਰ।

Address

Gurdaspur

Alerts

Be the first to know and let us send you an email when Gurdaspur news posts news and promotions. Your email address will not be used for any other purpose, and you can unsubscribe at any time.

Contact The Business

Send a message to Gurdaspur news:

Share