ਵਹਿੰਦੇ ਦਰਿਆ ਪੰਜਾਬੀ ਨਿਊਜ ਚੈਨਲ

  • Home
  • ਵਹਿੰਦੇ ਦਰਿਆ ਪੰਜਾਬੀ ਨਿਊਜ ਚੈਨਲ

ਵਹਿੰਦੇ ਦਰਿਆ ਪੰਜਾਬੀ ਨਿਊਜ ਚੈਨਲ ਅਸੀਂ ਤੁਹਾਨੂੰ ਨਿਰਪੱਖ ਖਬਰਾਂ ਤੇ ਫੀਚਰ ਵਿਖਾਉਣ ਲਈ ਹਮੇਸ਼ਾਂ ਤੱਤਪਰ ਹਾਂ।

27/07/2025

ਮਾਝ ਮਹਲਾ ੫ ॥ ਨਿਧਿ ਸਿਧਿ ਰਿਧਿ ਹਰਿ ਹਰਿ ਹਰਿ ਮੇਰੈ ॥ ਜਨਮੁ ਪਦਾਰਥੁ ਗਹਿਰ ਗੰਭੀਰੈ ॥ ਲਾਖ ਕੋਟ ਖੁਸੀਆ ਰੰਗ ਰਾਵੈ ਜੋ ਗੁਰ ਲਾਗਾ ਪਾਈ ਜੀਉ ॥੧॥ ਦਰਸਨੁ ਪੇਖਤ ਭਏ ਪੁਨੀਤਾ ॥ ਸਗਲ ਉਧਾਰੇ ਭਾਈ ਮੀਤਾ ॥ ਅਗਮ ਅਗੋਚਰੁ ਸੁਆਮੀ ਅਪੁਨਾ ਗੁਰ ਕਿਰਪਾ ਤੇ ਸਚੁ ਧਿਆਈ ਜੀਉ ॥੨॥ ਜਾ ਕਉ ਖੋਜਹਿ ਸਰਬ ਉਪਾਏ ॥ ਵਡਭਾਗੀ ਦਰਸਨੁ ਕੋ ਵਿਰਲਾ ਪਾਏ ॥ ਊਚ ਅਪਾਰ ਅਗੋਚਰ ਥਾਨਾ ਓਹੁ ਮਹਲੁ ਗੁਰੂ ਦੇਖਾਈ ਜੀਉ ॥੩॥ ਗਹਿਰ ਗੰਭੀਰ ਅੰਮ੍ਰਿਤ ਨਾਮੁ ਤੇਰਾ ॥ ਮੁਕਤਿ ਭਇਆ ਜਿਸੁ ਰਿਦੈ ਵਸੇਰਾ ॥ ਗੁਰਿ ਬੰਧਨ ਤਿਨ ਕੇ ਸਗਲੇ ਕਾਟੇ ਜਨ ਨਾਨਕ ਸਹਜਿ ਸਮਾਈ ਜੀਉ ॥੪॥੧੬॥੨੩॥ {ਪੰਨਾ 101}

ਪਦ ਅਰਥ: ਨਿਧਿ = ਨੌ ਨਿਧੀਆਂ, ਦੁਨੀਆ ਦੇ ਨੌ ਹੀ ਖ਼ਜ਼ਾਨੇ। ਸਿਧ = ਆਤਮਕ ਤਾਕਤਾਂ (ਜੋ ਆਮ ਤੌਰ ਤੇ ਅਠਾਰਾਂ ਮੰਨੀਆਂ ਗਈਆਂ ਹਨ) । ਰਿਧਿ = ਧਨ ਦੀ ਬਹੁਲਤਾ। ਮੇਰੈ = ਮੇਰੇ ਹਿਰਦੇ ਵਿਚ, ਮੇਰੇ ਵਾਸਤੇ। ਪਦਾਰਥੁ = ਕੀਮਤੀ ਸ਼ੈ। ਗੰਭੀਰੈ = ਵੱਡੇ ਜਿਗਰੇ ਵਾਲੇ ਪ੍ਰਭੂ ਦੀ ਮਿਹਰ ਨਾਲ। ਕੋਟਿ = ਕ੍ਰੋੜਾਂ। ਗੁਰ ਪਾਈ = ਗੁਰੂ ਦੀ ਚਰਨੀਂ।1।

ਪੇਖਤ = ਵੇਖਦਿਆਂ। ਸਗਲੇ = ਸਾਰੇ। ਉਧਾਰੇ = (ਵਿਕਾਰਾਂ ਤੋਂ) ਬਚਾ ਲਏ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਤੇ = ਤੋਂ, ਦੀ ਰਾਹੀਂ, ਨਾਲ।2।

ਜਾ ਕਉ = ਜਿਸ ਨੂੰ। ਉਪਾਏ = ਪੈਦਾ ਕੀਤੇ ਹੋਏ ਜੀਵ। ਮਹਲੁ = ਟਿਕਾਣਾ।3।

ਗੰਭੀਰ = ਹੇ ਵੱਡੇ ਜਿਗਰੇ ਵਾਲੇ! ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ, ਆਤਮਕ ਮੌਤ ਤੋਂ ਬਚਾਣ ਵਾਲਾ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਜਿਸੁ ਰਿਦੈ = ਜਿਸ ਦੇ ਹਿਰਦੇ ਵਿਚ। ਗੁਰਿ = ਗੁਰੂ ਨੇ। ਸਹਜਿ = ਆਤਮਕ ਅਡੋਲਤਾ ਵਿਚ। ਸਮਾਈ = ਲੀਨਤਾ।4।

ਅਰਥ: (ਹੇ ਭਾਈ!) ਮੇਰੇ ਵਾਸਤੇ ਤਾਂ ਪਰਮਾਤਮਾ ਦਾ ਨਾਮ ਹੀ ਦੁਨੀਆ ਦੇ ਨੌ ਖ਼ਜ਼ਾਨੇ ਹੈ, ਪ੍ਰਭੂ-ਨਾਮ ਹੀ ਆਤਮਕ ਤਾਕਤਾਂ ਹੈ, ਪ੍ਰਭ-ਨਾਮ ਹੀ ਧਨ ਦੀ ਬਹੁਲਤਾ ਹੈ। ਡੂੰਘੇ ਤੇ ਵੱਡੇ ਜਿਗਰੇ ਵਾਲੇ ਪਰਮਾਤਮਾ ਦੀ ਮਿਹਰ ਨਾਲ ਮੈਨੂੰ ਮਨੁੱਖਾ-ਜਨਮ (ਦੁਰਲੱਭ) ਪਦਾਰਥ (ਦਿੱਸ ਰਿਹਾ) ਹੈ। (ਪਰ ਇਹ ਨਾਮ ਗੁਰੂ ਦੀ ਕਿਰਪਾ ਨਾਲ ਹੀ ਮਿਲਦਾ ਹੈ) ਜੇਹੜਾ ਮਨੁੱਖ ਗੁਰੂ ਦੀ ਚਰਨੀਂ ਲੱਗਦਾ ਹੈ, ਉਹ ਲੱਖਾਂ ਕ੍ਰੋੜਾਂ (ਆਤਮਕ) ਖ਼ੁਸ਼ੀਆਂ ਦਾ ਆਨੰਦ ਮਾਣਦਾ ਹੈ।1।

(ਗੁਰੂ ਦਾ) ਦੀਦਾਰ ਕਰ ਕੇ (ਮੇਰਾ ਤਨ ਮਨ) ਪਵਿਤ੍ਰ ਹੋ ਗਿਆ ਹੈ, ਮੇਰੇ ਸਾਰੇ ਭਰਾ ਤੇ ਮਿੱਤਰ (ਗਿਆਨ-ਇੰਦ੍ਰੇ ਗੁਰੂ ਨੇ ਵਿਕਾਰਾਂ ਤੋਂ) ਬਚਾ ਲਏ ਹਨ। ਮੈਂ ਗੁਰੂ ਦੀ ਕਿਰਪਾ ਨਾਲ ਆਪਣੇ ਉਸ ਮਾਲਕ ਨੂੰ ਸਿਮਰ ਰਿਹਾ ਹਾਂ, ਜੋ ਅਪਹੁੰਚ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੈ ਤੇ ਜੋ ਸਦਾ ਕਾਇਮ ਰਹਿਣ ਵਾਲਾ ਹੈ।2।

ਜਿਸ ਪਰਮਾਤਮਾ ਨੂੰ ਉਸ ਦੇ ਪੈਦਾ ਕੀਤੇ ਸਾਰੇ ਜੀਵ ਭਾਲਦੇ ਰਹਿੰਦੇ ਹਨ, ਉਸ ਦਾ ਦਰਸਨ ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ। ਜੇਹੜਾ ਪ੍ਰਭੂ ਸਭ ਤੋਂ ਉੱਚੀ ਹਸਤੀ ਵਾਲਾ ਹੈ, ਜਿਸ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਉਸਦਾ ਉਹ ਉੱਚਾ ਥਾਂ-ਟਿਕਾਣਾ ਗੁਰੂ (ਹੀ) ਵਿਖਾਂਦਾ ਹੈ।3।

ਹੇ ਡੂੰਘੇ ਪ੍ਰਭੂ! ਹੇ ਵੱਡੇ ਜਿਗਰੇ ਵਾਲੇ ਪ੍ਰਭੂ! ਤੇਰਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਤੇਰਾ ਨਾਮ ਵੱਸ ਪੈਂਦਾ ਹੈ, ਉਹ ਵਿਕਾਰਾਂ ਤੋਂ ਖ਼ਲਾਸੀ (ਵਾਲਾ) ਬਣ ਜਾਂਦਾ ਹੈ।

ਹੇ ਨਾਨਕ! (ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਨਾਮ ਵੱਸਿਆ ਹੈ) ਗੁਰੂ ਨੇ ਉਹਨਾਂ ਦੇ ਸਾਰੇ ਮਾਇਆ ਦੇ ਫਾਹੇ ਕੱਟ ਦਿੱਤੇ ਹਨ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ।4।16। 23।

26/07/2025

ਸੀ ਐਚ ਸੀ ਸਾਦਿਕ ਦੀ ਚੋਅ ਰਹੀ ਛੱਤ ਭਰ ਗਿਆ ਅੰਦਰ ਪਾਣੀ।

26/07/2025

ਮਾਝ ਮਹਲਾ ੫ ॥ ਅੰਮ੍ਰਿਤ ਨਾਮੁ ਸਦਾ ਨਿਰਮਲੀਆ ॥ ਸੁਖਦਾਈ ਦੂਖ ਬਿਡਾਰਨ ਹਰੀਆ ॥ ਅਵਰਿ ਸਾਦ ਚਖਿ ਸਗਲੇ ਦੇਖੇ ਮਨ ਹਰਿ ਰਸੁ ਸਭ ਤੇ ਮੀਠਾ ਜੀਉ ॥੧॥ ਜੋ ਜੋ ਪੀਵੈ ਸੋ ਤ੍ਰਿਪਤਾਵੈ ॥ ਅਮਰੁ ਹੋਵੈ ਜੋ ਨਾਮ ਰਸੁ ਪਾਵੈ ॥ ਨਾਮ ਨਿਧਾਨ ਤਿਸਹਿ ਪਰਾਪਤਿ ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ ॥੨॥ ਜਿਨਿ ਹਰਿ ਰਸੁ ਪਾਇਆ ਸੋ ਤ੍ਰਿਪਤਿ ਅਘਾਨਾ ॥ ਜਿਨਿ ਹਰਿ ਸਾਦੁ ਪਾਇਆ ਸੋ ਨਾਹਿ ਡੁਲਾਨਾ ॥ ਤਿਸਹਿ ਪਰਾਪਤਿ ਹਰਿ ਹਰਿ ਨਾਮਾ ਜਿਸੁ ਮਸਤਕਿ ਭਾਗੀਠਾ ਜੀਉ ॥੩॥ ਹਰਿ ਇਕਸੁ ਹਥਿ ਆਇਆ ਵਰਸਾਣੇ ਬਹੁਤੇਰੇ ॥ ਤਿਸੁ ਲਗਿ ਮੁਕਤੁ ਭਏ ਘਣੇਰੇ ॥ ਨਾਮੁ ਨਿਧਾਨਾ ਗੁਰਮੁਖਿ ਪਾਈਐ ਕਹੁ ਨਾਨਕ ਵਿਰਲੀ ਡੀਠਾ ਜੀਉ ॥੪॥੧੫॥੨੨॥ {ਪੰਨਾ 101}

ਪਦ ਅਰਥ: ਨਿਰਮਲੀਆ = ਨਿਰਮਲ, ਸਾਫ਼, ਪਵਿਤ੍ਰ। ਦੂਖ ਬਿਡਾਰਨ = ਦੁੱਖ ਦੂਰ ਕਰਨ ਜੋਗਾ। ਹਰੀਆ = ਹਰੀ। ਅਵਰਿ = {ਲਫ਼ਜ਼ 'ਅਵਰ' ਤੋਂ ਬਹੁ-ਵਚਨ) ਹੋਰ। ਸਾਦ = ਸੁਆਦ। ਚਖਿ = ਚੱਖ ਕੇ। ਸਗਲੇ = ਸਾਰੇ। ਮਨ = ਹੇ ਮਨ।1।

ਤ੍ਰਿਪਤਾਵੈ = ਰੱਜ ਜਾਂਦਾ ਹੈ। ਅਮਰੁ = {ਅ-ਮਰੁ} ਮੌਤ-ਰਹਿਤ, ਜਿਸ ਨੂੰ ਆਤਮਕ ਮੌਤ ਨਾਹ ਆਵੇ। ਨਿਧਾਨ = ਖ਼ਜ਼ਾਨੇ {'ਨਿਧਾਨ' = ਖ਼ਜ਼ਾਨਾ}। ਜਿਸੁ ਮਨਿ = ਜਿਸ ਦੇ ਮਨ ਵਿਚ।2।

ਜਿਨਿ = ਜਿਸ ਨੇ। ਅਘਾਨਾ = ਰੱਜ ਗਿਆ। ਸਾਦ = ਸੁਆਦ {'ਸਾਦੁ' ਇਕ-ਵਚਨ, 'ਸਾਦ' ਬਹੁ-ਵਚਨ}। ਤਿਸਹਿ = ਉਸ ਨੂੰ ਹੀ {ਨੋਟ: ਲਫ਼ਜ਼ ਤਿਸੁ' ਦਾ ੁ ਕ੍ਰਿਆ ਵਿਸ਼ੇਸ਼ਣ 'ਹਿ' ਦੇ ਕਾਰਨ ਉੱਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}। ਮਸਤਕਿ = ਮੱਥੇ ਉੱਤੇ। ਭਾਗੀਠਾ = ਚੰਗੇ ਭਾਗ।3।

ਇਕਸੁ ਹਥਿ = ਇੱਕ ਦੇ ਹੱਥ ਵਿਚ। ਵਰਸਾਣੇ = ਲਾਭ ਉਠਾਂਦੇ ਹਨ। ਮੁਕਤੁ = ਮਾਇਆ ਦੇ ਬੰਧਨਾਂ ਤੋਂ ਆਜ਼ਾਦ। ਘਣੇਰੇ = ਅਨੇਕਾਂ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ।4।

ਅਰਥ: ਹੇ ਮਨ! ਜੇਹੜਾ ਪਰਮਾਤਮਾ (ਜੀਵਾਂ ਨੂੰ) ਸੁੱਖ ਦੇਣ ਵਾਲਾ ਹੈ ਤੇ (ਜੀਵਾਂ ਦੇ) ਦੁੱਖ ਦੂਰ ਕਰਨ ਦੀ ਸਮਰੱਥਾ ਰੱਖਦਾ ਹੈ, ਉਸ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਐਸਾ ਜਲ ਹੈ ਜੋ ਸਦਾ ਹੀ ਸਾਫ਼ ਰਹਿੰਦਾ ਹੈ। ਹੇ ਮਨ! (ਦੁਨੀਆ ਦੇ ਪਦਾਰਥਾਂ ਦੇ) ਹੋਰ ਸਾਰੇ ਸੁਆਦ ਚੱਖ ਕੇ ਮੈਂ ਵੇਖ ਲਏ ਹਨ, ਪਰਮਾਤਮਾ ਦੇ ਨਾਮ ਦਾ ਸੁਆਦ ਹੋਰ ਸਭਨਾਂ ਤੋਂ ਮਿੱਠਾ ਹੈ।1।

(ਹੇ ਭਾਈ!) ਜੇਹੜਾ ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਪੀਂਦਾ ਹੈ ਨਾਮ ਦਾ ਰਸ ਪ੍ਰਾਪਤ ਕਰਦਾ ਹੈ, ਉਹ (ਦੁਨੀਆ ਦੇ ਪਦਾਰਥਾਂ ਵਲੋਂ) ਰੱਜ ਜਾਂਦਾ ਹੈ, ਉਸ ਨੂੰ ਆਤਮਕ ਮੌਤ ਕਦੇ ਭੀ ਪੋਹ ਨਹੀਂ ਸਕਦੀ। (ਪਰ ਪ੍ਰਭੂ-) ਨਾਮ ਦੇ ਖ਼ਜ਼ਾਨੇ ਸਿਰਫ਼ ਉਸ ਨੂੰ ਮਿਲਦੇ ਹਨ, ਜਿਸ ਦੇ ਮਨ ਵਿਚ ਗੁਰੂ ਦਾ ਸ਼ਬਦ ਆ ਵੱਸਦਾ ਹੈ।2।

ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ ਦਾ ਰਸ ਚੱਖਿਆ ਹੈ, ਉਹ ਪੂਰਨ ਤੌਰ ਤੇ ਰੱਜ ਗਿਆ ਹੈ (ਉਸ ਦੀ ਮਾਇਆ ਵਾਲੀ ਤ੍ਰੇਹ ਭੁੱਖ ਮਿਟ ਗਈ ਹੈ) ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ, ਉਹ (ਮਾਇਆ ਦੇ ਹੱਲਿਆਂ ਵਿਕਾਰਾਂ ਦੇ ਹੱਲਿਆਂ ਦੇ ਸਾਹਮਣੇ) ਕਦੇ ਡੋਲਦਾ ਨਹੀਂ। (ਪਰ) ਪਰਮਾਤਮਾ ਦਾ ਇਹ ਨਾਮ ਸਿਰਫ਼ ਉਸ ਮਨੁੱਖ ਨੂੰ ਮਿਲਦਾ ਹੈ; ਜਿਸ ਦੇ ਮੱਥੇ ਉਤੇ ਚੰਗਾ ਭਾਗ (ਜਾਗ ਪਏ) ।3।

ਹੇ ਨਾਨਕ! ਆਖ– ਜਦੋਂ ਇਹ ਹਰਿ-ਨਾਮ ਇੱਕ (ਗੁਰੂ) ਦੇ ਹੱਥ ਵਿਚ ਆ ਜਾਂਦਾ ਹੈ ਤਾਂ (ਉਸ ਗੁਰੂ ਪਾਸੋਂ) ਅਨੇਕਾਂ ਬੰਦੇ ਲਾਭ ਉਠਾਂਦੇ ਹਨ, ਉਸ (ਗੁਰੂ ਦੀ) ਚਰਨੀਂ ਲੱਗ ਕੇ ਅਨੇਕਾਂ ਹੀ ਮਨੁੱਖ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ। ਇਹ ਨਾਮ-ਖ਼ਜ਼ਾਨਾ ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਵਿਰਲਿਆਂ ਨੇ (ਇਸ ਨਾਮ ਖ਼ਜ਼ਾਨੇ ਦਾ) ਦਰਸਨ ਕੀਤਾ ਹੈ।4।15। 22।

25/07/2025

ਚਿੜੀਆਂ ਦੀ ਮੌਤ ਗਵਾਰਾਂ ਦਾ ਹਾਸਾ।

25/07/2025

ਮਾਝ ਮਹਲਾ ੫ ॥ ਤੂੰ ਜਲਨਿਧਿ ਹਮ ਮੀਨ ਤੁਮਾਰੇ ॥ ਤੇਰਾ ਨਾਮੁ ਬੂੰਦ ਹਮ ਚਾਤ੍ਰਿਕ ਤਿਖਹਾਰੇ ॥ ਤੁਮਰੀ ਆਸ ਪਿਆਸਾ ਤੁਮਰੀ ਤੁਮ ਹੀ ਸੰਗਿ ਮਨੁ ਲੀਨਾ ਜੀਉ ॥੧॥ ਜਿਉ ਬਾਰਿਕੁ ਪੀ ਖੀਰੁ ਅਘਾਵੈ ॥ ਜਿਉ ਨਿਰਧਨੁ ਧਨੁ ਦੇਖਿ ਸੁਖੁ ਪਾਵੈ ॥ ਤ੍ਰਿਖਾਵੰਤ ਜਲੁ ਪੀਵਤ ਠੰਢਾ ਤਿਉ ਹਰਿ ਸੰਗਿ ਇਹੁ ਮਨੁ ਭੀਨਾ ਜੀਉ ॥੨॥ ਜਿਉ ਅੰਧਿਆਰੈ ਦੀਪਕੁ ਪਰਗਾਸਾ ॥ ਭਰਤਾ ਚਿਤਵਤ ਪੂਰਨ ਆਸਾ ॥ ਮਿਲਿ ਪ੍ਰੀਤਮ ਜਿਉ ਹੋਤ ਅਨੰਦਾ ਤਿਉ ਹਰਿ ਰੰਗਿ ਮਨੁ ਰੰਗੀਨਾ ਜੀਉ ॥੩॥ ਸੰਤਨ ਮੋ ਕਉ ਹਰਿ ਮਾਰਗਿ ਪਾਇਆ ॥ ਸਾਧ ਕ੍ਰਿਪਾਲਿ ਹਰਿ ਸੰਗਿ ਗਿਝਾਇਆ ॥ ਹਰਿ ਹਮਰਾ ਹਮ ਹਰਿ ਕੇ ਦਾਸੇ ਨਾਨਕ ਸਬਦੁ ਗੁਰੂ ਸਚੁ ਦੀਨਾ ਜੀਉ ॥੪॥੧੪॥੨੧॥ {ਪੰਨਾ 100}

ਪਦ ਅਰਥ: ਨਿਧਿ = ਖ਼ਜ਼ਾਨਾ। ਜਲ ਨਿਧਿ = ਸਮੁੰਦਰ। ਮੀਨ = ਮੱਛੀਆਂ। ਚਾਤ੍ਰਿਕ = ਪਪੀਹੇ। ਤਿਖਹਾਰੇ = ਤ੍ਰੇਹ ਨਾਲ ਘਾਬਰੇ ਹੋਏ। ਤੁਮ ਹੀ ਸੰਗਿ = ਤੇਰੇ ਹੀ ਨਾਲ।1।

ਪੀ = ਪੀ ਕੇ। ਖੀਰੁ = {˜Ir} ਦੁੱਧ। ਅਘਾਵੇ = ਰੱਜ ਜਾਂਦਾ ਹੈ। ਦੇਖਿ = ਵੇਖ ਕੇ। ਤ੍ਰਿਖਾਵੰਤੁ = ਤਿਹਾਇਆ ਬੰਦਾ। ਭੀਨਾ = ਭਿੱਜਿਆ ਹੋਇਆ।2।

ਅੰਧਿਆਰੈ = ਹਨੇਰੇ ਵਿਚ। ਦੀਪਕੁ = ਦੀਵਾ। ਚਿਤਵਤ = ਚੇਤਾ ਕਰਦਿਆਂ। ਮਿਲਿ ਪ੍ਰੀਤਮ = ਪ੍ਰੀਤਮ ਨੂੰ ਮਿਲ ਕੇ। ਰੰਗਿ = ਰੰਗ ਵਿਚ, ਪ੍ਰੇਮ-ਰੰਗ ਵਿਚ।3।

ਮੋ ਕਉ = ਮੈਨੂੰ। ਕਉ = ਨੂੰ। ਮਾਰਗਿ = ਰਸਤੇ ਉੱਤੇ। ਕ੍ਰਿਪਾਲਿ = ਕ੍ਰਿਪਾਲ ਨੇ। ਸਾਧ ਕ੍ਰਿਪਾਲਿ = ਕ੍ਰਿਪਾਲ ਗੁਰੂ ਨੇ। ਗਿਝਾਇਆ = ਗੇਝ ਪਾ ਦਿੱਤੀ। ਸਚੁ = ਸਦਾ-ਥਿਰ।4।

ਅਰਥ: (ਹੇ ਪ੍ਰਭੂ!) ਤੂੰ (ਮਾਨੋ) ਸਮੁੰਦਰ ਹੈਂ ਤੇ ਅਸੀਂ (ਜੀਵ) ਤੇਰੀਆਂ ਮੱਛੀਆਂ ਹਾਂ। ਹੇ ਪ੍ਰਭੂ! ਤੇਰਾ ਨਾਮ (ਮਾਨੋ, ਸ੍ਵਾਂਤੀ ਨਛੱਤ੍ਰ ਦੀ ਵਰਖਾ ਦੀ) ਬੂੰਦ ਹੈ, ਤੇ ਅਸੀਂ (ਜੀਵ, ਮਾਨੋ) ਪਿਆਸੇ ਪਪੀਹੇ ਹਾਂ।

ਹੇ ਪ੍ਰਭੂ! ਮੈਨੂੰ ਤੇਰੇ ਮਿਲਾਪ ਦੀ ਆਸ ਹੈ ਮੈਨੂੰ ਤੇਰੇ ਨਾਮ ਜਲ ਦੀ ਪਿਆਸ ਹੈ (ਜੇ ਤੇਰੀ ਮਿਹਰ ਹੋਵੇ ਤਾਂ ਮੇਰਾ) ਮਨ ਤੇਰੇ ਹੀ ਚਰਨਾਂ ਵਿਚ ਜੁੜਿਆ ਰਹੇ।1।

ਜਿਵੇਂ ਅੰਞਾਣਾ ਬਾਲ (ਆਪਣੀ ਮਾਂ ਦਾ) ਦੁੱਧ ਪੀ ਕੇ ਰੱਜ ਜਾਂਦਾ ਹੈ, ਜਿਵੇਂ (ਕੋਈ) ਕੰਗਾਲ ਮਨੁੱਖ (ਮਿਲਿਆ) ਧਨ ਵੇਖ ਕੇ ਸੁਖ ਮਹਿਸੂਸ ਕਰਦਾ ਹੈ, ਜਿਵੇਂ ਕੋਈ ਤ੍ਰਿਹਾਇਆ ਮਨੁੱਖ ਠੰਢਾ ਪਾਣੀ ਪੀ ਕੇ (ਖ਼ੁਸ਼ ਹੁੰਦਾ ਹੈ) ਤਿਵੇਂ (ਹੇ ਪ੍ਰਭੂ! ਜੇ ਤੇਰੀ ਕ੍ਰਿਪਾ ਹੋਵੇ ਤਾਂ) ਮੇਰਾ ਇਹ ਮਨ ਤੇਰੇ ਚਰਨਾਂ ਵਿਚ (ਤੇਰੇ ਨਾਮ-ਜਲ ਨਾਲ) ਭਿੱਜ ਜਾਏ (ਤਾਂ ਮੈਨੂੰ ਖੁਸ਼ੀ ਹੋਵੇ) ।2।

ਜਿਵੇਂ ਹਨੇਰੇ ਵਿਚ ਦੀਵਾ ਚਾਨਣ ਕਰਦਾ ਹੈ, ਜਿਵੇਂ ਪਤੀ ਦੇ ਮਿਲਾਪ ਦੀ ਤਾਂਘ ਕਰਦਿਆਂ ਕਰਦਿਆਂ ਇਸਤ੍ਰੀ ਦੀ ਆਸ ਪੂਰੀ ਹੁੰਦੀ ਹੈ ਤੇ ਆਪਣੇ ਪ੍ਰੀਤਮ ਨੂੰ ਮਿਲ ਕੇ ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੁੰਦਾ ਹੈ, ਤਿਵੇਂ (ਜਿਸ ਉੱਤੇ ਪ੍ਰਭੂ ਦੀ ਮਿਹਰ ਹੋਵੇ ਉਸਦਾ) ਮਨ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ।3।

ਹੇ ਨਾਨਕ! (ਆਖ–) ਸੰਤਾਂ ਨੇ ਮੈਨੂੰ ਪਰਮਾਤਮਾ ਦੇ (ਮਿਲਾਪ ਦੇ) ਰਸਤੇ ਉੱਤੇ ਪਾ ਦਿੱਤਾ ਹੈ, ਕਿਰਪਾਲ ਗੁਰੂ ਨੇ ਮੈਨੂੰ ਪਰਮਾਤਮਾ ਦੇ ਚਰਨਾਂ ਵਿਚ ਰਹਿਣ ਦੀ ਗੇਝ ਪਾ ਦਿੱਤੀ ਹੈ। ਹੁਣ ਪਰਮਾਤਮਾ ਮੇਰਾ (ਆਸਰਾ ਬਣ ਗਿਆ ਹੈ) , ਮੈਂ ਪਰਮਾਤਮਾ ਦਾ (ਹੀ) ਸੇਵਕ (ਬਣ ਚੁੱਕਾ) ਹਾਂ, ਗੁਰੂ ਨੇ ਮੈਨੂੰ ਸਦਾ-ਥਿਰ ਰਹਿਣ ਵਾਲਾ ਸਿਫ਼ਤਿ-ਸਾਲਾਹ ਦਾ ਸ਼ਬਦ ਬਖ਼ਸ਼ ਦਿੱਤਾ ਹੈ।4।14। 21।

24/07/2025

Note: If you want to share something about any country or your any story with me then you can contact me on my email at [email protected] ਨੋਟ: ਜੇਕ...

Address


Alerts

Be the first to know and let us send you an email when ਵਹਿੰਦੇ ਦਰਿਆ ਪੰਜਾਬੀ ਨਿਊਜ ਚੈਨਲ posts news and promotions. Your email address will not be used for any other purpose, and you can unsubscribe at any time.

Contact The Business

Send a message to ਵਹਿੰਦੇ ਦਰਿਆ ਪੰਜਾਬੀ ਨਿਊਜ ਚੈਨਲ:

Shortcuts

  • Address
  • Telephone
  • Alerts
  • Contact The Business
  • Claim ownership or report listing
  • Want your business to be the top-listed Media Company?

Share