03/05/2022
ਭੁੱਚੋ ਮੰਡੀ 1 ਮਈ ( ) ਪਿਛਲੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਚੱਕ ਫਤਿਹ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ । । ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਨੇ ਕਿਹਾ ਕਿ ਜੋ ਭਾਰਤ ਮਾਲਾ ਦੇ ਨਾਂ ਤੇ ਸੜਕ ਬਣਾਈ ਜਾ ਰਹੀ ਹੈ ਅਤੇ ਪਿੰਡ ਪਥਰਾਲਾ ਕੋਲ ਹਰਿਆਣਾ ਤੋਂ ਪੰਜਾਬ ਵਿੱਚ ਦਾਖ਼ਲ ਹੁੰਦੀ ਹੈ ਉਸ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਦਾ ਵੱਡੀ ਪੱਧਰ ਤੇ ਉਜਾੜਾ ਕੀਤਾ ਜਾ ਰਿਹਾ ਹੈ ।ਸੜਕ ਦੇ ਦੋਵੇਂ ਪਾਸੇ ਕਿਸਾਨਾਂ ਦੀ ਬਚੀ ਜ਼ਮੀਨ ਦੇ ਟੁਕੜੇ ਕੀਤੇ ਜਾ ਰਹੇ ਹਨ ,ਸੜਕ ਬਣਨ ਨਾਲ ਇਕ ਦੂਜੇ ਪਾਸੇ ਜ਼ਮੀਨਾਂ ਵਿੱਚ ਜਾਣ ਲਈ ਲਾਂਘੇ ਬੰਦ ਹੋ ਜਾਂਦੇ ਹਨ , ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮੁਤਾਬਕ ਐਵਾਰਡ ਜਾਰੀ ਕਰਨ ਵੇਲੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰ ਰਸੂਖਵਾਨ ਵਿਅਕਤੀਆਂ ਦੀਆਂ ਜ਼ਮੀਨਾਂ ਦੇ ਰੇਟ ਕਰੋੜਾਂ ਵਿਚ ਪਾਏ ਗਏ ਹਨ ਜਦੋਂ ਕਿ ਆਮ ਕਿਸਾਨਾਂ ਦੀ ਜ਼ਮੀਨ ਦਾ ਰੇਟ ਸਿਰਫ ਚੌਵੀ ਲੱਖ ਰੁਪਏ ਹੀ ਪਾਇਆ ਗਿਆ ਹੈ , ਢਾਬਿਆਂ, ਪੰਪਾਂ ਤੇ ਹੋਰ ਕਿਸਾਨਾਂ ਦੀ ਜ਼ਮੀਨ ਨੂੰ ਕਮਰਸ਼ੀਅਲ ਦੀ ਬਜਾਏ ਆਮ ਰੇਟਾਂ ਵਿਚ ਐਵਾਰਡ ਜਾਰੀ ਕੀਤਾ । ਇਸ ਤੋਂ ਇਲਾਵਾ ਜ਼ਮੀਨਾਂ ਦੇ ਮਾਲਕ/ਕਾਬਜ ਕਿਸਾਨਾਂ ਦੀ ਬਜਾਏ ਸਾਂਝੇ ਖ਼ਾਤੇ ਵਾਲੇ ਕਿਸਾਨਾਂ ਦੇ ਨਾਂ ਬਣਾਏ ਰਹੇ ਜਾ ਰਹੇ ਹਨ ਜਿਸ ਕਾਰਨ ਪਿੰਡਾਂ ਵਿੱਚ ਕਿਸਾਨਾਂ ਦੀਆਂ ਆਪਸ ਵਿੱਚ ਲੜਾਈਆਂ ਹੋਣ ਦੇ ਕਾਰਨ ਬਣ ਰਹੇ ਹਨ । ਉਨ੍ਹਾਂ ਕਿਹਾ ਕਿ ਇਸ ਧੱਕੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਕਿਸਾਨਾਂ ਨੂੰ ਇਨਸਾਫ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ ।ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਗੁਲਾਬੀ ਸੁੰਡੀ ਕਾਰਨ ਹੋਏ ਨਰਮੇ ਦਾ ਮੁਆਵਜ਼ਾ ਵੰਡਣ ਲਈ ਕਿਸਾਨਾਂ ਮਜ਼ਦੂਰਾਂ ਨੂੰ ਖੱਜਲ ਖੁਆਰ ਕਰਨ ਵਾਲੇ ਮਾਲ ਮਹਿਕਮੇ ਅਤੇ ਬੈਂਕ ਅਧਿਕਾਰੀਆਂ ਖ਼ਿਲਾਫ਼ ਵੀ ਸੰਘਰਸ਼ ਜਾਰੀ ਰਹੇਗਾ । ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਰਫ 1500 ਰੁਪਏ ਪ੍ਰਤੀ ਏਕੜ ਰਿਸਕੀ ਭੱਤਾ ਦੇਣ ਦਾ ਐਲਾਨ ਨੂੰ ਰੱਦ ਕਰਦਿਆਂ ਇਸ ਵਿੱਚ ਵਾਧਾ ਕਰਨ ਦੀ ਮੰਗ ਕੀਤੀ । ਕਿਸਾਨ ਆਗੂਆਂ ਨੇ ਕਿਹਾ ਕਿ ਛੇਤੀ ਹੀ ਵਾਧੂ ਨਹਿਰੀ ਪਾਣੀ ਅਤੇ ਬਰਸਾਤੀ ਪਾਣੀ ਦੀ ਮਾਰ ਨੂੰ ਰੋਕ ਕੇ ਇਸ ਪਾਣੀ ਨੂੰ ਯੋਗ ਵਰਤੋਂ ਵਿੱਚ ਲਿਆਉਣ ਦੇ ਪ੍ਰਬੰਧ ਕਰਵਾਉਣ ਲਈ ਪਿੰਡਾਂ ਵਿੱਚ ਮੁਹਿੰਮ ਚਲਾਈ ਜਾਵੇਗੀ । ਮੀਟਿੰਗ ਦੇ ਫੈਸਲੇ ਮੁਤਾਬਕ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੀ ਅਗਵਾਈ ਵਿਚ ਕਿਸਾਨਾਂ ਵੱਲੋਂ ਵੱਖ ਵੱਖ ਥਾਵਾਂ ਤੇ ਕੌਮਾਂਤਰੀ ਮਜ਼ਦੂਰ ਦਿਹਾਡ਼ੇ ਮੌਕੇ ਮੁਲਾਜ਼ਮਾਂ / ਮਜਦੂਰਾਂ ਦੇ ਪ੍ਰੋਗਰਾਮਾਂ ਵਿੱਚ ਛੇ ਥਾਵਾਂ ਤੇ ਸ਼ਮੂਲੀਅਤ ਕੀਤੀ । ਮੀਟਿੰਗ ਵਿਚ ਮੋਠੂ ਸਿੰਘ ਕੋਟੜਾ ,ਬਸੰਤ ਸਿੰਘ ਕੋਠਾ ਗੁਰੂ , ਜਸਵੀਰ ਸਿੰਘ ਬੁਰਜ ਸੇਮਾ, ਹਰਿੰਦਰ ਬਿੰਦੂ , ਪਰਮਜੀਤ ਕੌਰ ਪਿੱਥੋ, ਕਰਮਜੀਤ ਕੌਰ ਲਹਿਰਾਖਾਨਾ , ਸੁਖਜੀਤ ਕੌਰ ਚੱਕ ਫਤਿਹ ਸਿੰਘ ਵਾਲਾ, ਅਮਰੀਕ ਸਿੰਘ ਸਿਵੀਆ, ਸੁਖਦੇਵ ਸਿੰਘ ਰਾਮਪੁਰਾ, ਨਛੱਤਰ ਸਿੰਘ ਢੱਡੇ ,ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਗੁਰਤੇਜ ਸਿੰਘ ਗੁਰੂਸਰ , ਅਜੇਪਾਲ ਸਿੰਘ ਘੁੱਦਾ, ਕਾਲਾ ਸਿੰਘ ਚੱਠੇਵਾਲਾ ,ਰਾਜਵਿੰਦਰ ਸਿੰਘ ਰਾਜੂ ਤੋਂ ਇਲਾਵਾ ਹੋਰ ਕਿਸਾਨ ਆਗੂ ਵੀ ਸ਼ਾਮਲ ਸਨ ।