
27/06/2025
ਚੰਡੀਗੜ੍ਹ ਵਿਖੇ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਡਾਟਾ ਇੰਟੈਲੀਜੈਂਸ ਐਂਡ ਟੈਕਨੀਕਲ ਸਪੋਰਟ ਯੂਨਿਟ (DITSU) ਦੇ MoU 'ਤੇ ਦਸਤਖ਼ਤ ਸਮਾਰੋਹ 'ਚ ਹਿੱਸਾ ਲਿਆ।
ਡੇਟਾ ਇੰਟੈਲੀਜੈਂਸ ਅਤੇ ਤਕਨੀਕੀ ਸਹਾਇਤਾ ਯੂਨਿਟ (DISTU) ਪੰਜਾਬ ਨੂੰ ਨਸ਼ਾ ਮੁਕਤ ਬਣਾਉਣ 'ਚ ਅਹਿਮ ਭੂਮਿਕਾ ਨਿਭਾਏਗੀ। ਨਾਲ ਹੀ ਸੈਂਟਰਲਾਈਜ਼ਡ ਇੰਟੈਲੀਜੈਂਸ ਯੂਨਿਟ ਨਸ਼ਾ ਛੁਡਾਊ, ਮੁੜ ਵਸੇਬੇ ਅਤੇ OOAT ਮਰੀਜ਼ਾਂ ਬਾਰੇ ਠੋਸ ਡੇਟਾ ਪ੍ਰਦਾਨ ਕਰਨ ਦੇ ਨਾਲ-ਨਾਲ ਪ੍ਰਭਾਵਸ਼ਾਲੀ ਨੀਤੀਆਂ ਡਿਜ਼ਾਈਨ ਕਰਨ ਅਤੇ ਲਾਗੂ ਕਰਨ ਵਿੱਚ ਵੀ ਮਦਦ ਕਰੇਗੀ। ਇਹ ਯੂਨਿਟ ਮੈਡੀਕਲ ਅਫ਼ਸਰਾਂ, ਮਨੋਵਿਗਿਆਨੀਆਂ, ਪੁਲਿਸ ਕਰਮਚਾਰੀਆਂ ਅਤੇ ਫਰੰਟਲਾਈਨ ਸਿਹਤ ਕਰਮਚਾਰੀਆਂ ਦੀ ਸਮਰੱਥਾ ਵਧਾ ਕੇ ਮੁਹਿੰਮ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰੇਗੀ। ਸਾਡੀ ਸਰਕਾਰ ਵੱਲੋਂ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੁੱਧ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਇਸ ਭੈੜੀ ਅਲਾਮਤ ਤੋਂ ਬਚਿਆ ਜਾ ਸਕੇ। ਇਸ 'ਤੇ ਫ਼ੁੱਲ ਸਟਾਪ ਲੱਗਣ ਤੱਕ ਅਸੀਂ ਰੁਕਾਂਗੇ ਨਹੀਂ।