Punjab live

Punjab live Punjab Live: Bringing real stories, breaking updates, and vibrant culture straight

03/10/2026

ਬ੍ਰੇਕਿੰਗ ਨਿਊਜ਼:
ਲੁਧਿਆਣਾ ਦੇ ਹਲਕਾ ਦੱਖਣੀ ’ਚ ਦੇਹ ਵਪਾਰ ਦੇ ਅੱਡੇ ’ਤੇ ਪੁਲਿਸ ਦੀ ਰੇਡ, 4 ਔਰਤਾਂ ਸਮੇਤ 4 ਵਿਅਕਤੀ ਹਿਰਾਸਤ ’ਚ।

03/10/2026

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਐਨ.ਡੀ.ਪੀ.ਐਸ ਐਕਟ ਦੇ 140 ਮੁਕੱਦਮਿਆਂ ਵਿੱਚ ਬ੍ਰਾਮਦ ਮਾਲ ਨਸ਼ਟ ਕੀਤਾ ਗਿਆ । ਸ੍ਰੀ ਹਰਮਨਬੀਰ ਸਿੰਘ ਗਿੱਲ...
01/10/2026

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਐਨ.ਡੀ.ਪੀ.ਐਸ ਐਕਟ ਦੇ 140 ਮੁਕੱਦਮਿਆਂ ਵਿੱਚ ਬ੍ਰਾਮਦ ਮਾਲ ਨਸ਼ਟ ਕੀਤਾ ਗਿਆ ।

ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਤੇ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ* ਵਿੱਚ ਐਨ.ਡੀ.ਪੀ.ਐਸ ਐਕਟ ਅਧੀਨ ਦਰਜ਼ ਵੱਖ-ਵੱਖ ਮੁਕੱਦਮਿਆ ਵਿੱਚ ਬ੍ਰਾਮਦ ਮਾਲ ਨੂੰ ਨਸ਼ਟ ਕਰਨ ਲਈ ਨਿਯੁਕਤ ਡਰੱਗ ਡਿਸਪੋਜ਼ਲ ਕਮੇਟੀ, ਸ੍ਰੀ ਪ੍ਰਭਜੋਤ ਸਿੰਘ ਵਿਰਕ, ਪੀ.ਪੀ.ਐਸ, ਡੀ.ਸੀ.ਪੀ ਇੰਨਵੈਸਟੀਗੇਸ਼ਨ, ਅੰਮ੍ਰਿਤਸਰ, ਸ੍ਰੀ ਜਯੰਤ ਪੁਰੀ, ਆਈ.ਪੀ.ਐਸ, ਏ.ਡੀ.ਸੀ.ਪੀ ਇੰਨਵੈਸਟੀਗੇਸ਼ਨ, ਅੰਮ੍ਰਿਤਸਰ ਅਤੇ ਸ੍ਰੀ ਕਪਿਲ ਕੋਸ਼ਿਕ, ਪੀ.ਪੀ.ਐਸ, ਏ.ਸੀ.ਪੀ ਇੰਨਵੈਸਟੀਗੇਸ਼ਨ, ਅੰਮ੍ਰਿਤਸਰ ਸਮੇਤ ਟੀਮ ਵੱਲੋਂ ਅੱਜ ਮਿਤੀ 30-09-2026 ਨੂੰ ਖੰਨਾ ਪੇਪਰ ਮਿੱਲ ਵਿੱਖੇ ਆਪਣੀ ਦੇਖ-ਰੇਖ ਹੇਠ ਜਾਬਤੇ ਅਨੁਸਾਰ ਐਨ.ਡੀ.ਪੀ.ਐਸ ਐਕਟ ਅਧੀਨ 140 ਮੁਕੱਦਿਆਂ ਵਿੱਚ ਬ੍ਰਾਮਦ ਮਾਲ ਨੂੰ ਬਾਇਲਰ ਵਿੱਚ ਪਾ ਕੇ ਨਸ਼ਟ ਕੀਤਾ ਗਿਆ।

Mahadev Mahadev
01/10/2026

Mahadev Mahadev

30/09/2026

ਨਸ਼ਾ ਮੁਕਤ ਪੰਜਾਬ ਯਾਤਰਾ ਦੇ ਸਮਾਪਤੀ ਸਮਾਗਮ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ LIVE

30/09/2026

ਅਮਰੀਕਨ ਏਅਰਲਾਈਨਜ਼ ਦੀ ਉਡਾਣ ਟੇਕਆਫ ਰੋਲ 'ਤੇ ਸੀ ਜਦੋਂ ਟਾਇਰ ਫ/ਟ ਗਿਆ ਅਤੇ ਬ੍ਰੇਕਾਂ ਨੂੰ ਅੱ/ਗ ਲੱਗ ਗਈ।

30/09/2026

ਪੰਜਾਬ ਦੇ ਸਿੱਖਾਂ ਅਤੇ ਹਿੰਦੂਆਂ ਨੂੰ ਹਲਾਲ ਖਾਣੇ ਅਤੇ ਮੁਸਲਮਾਨਾਂ ਦੀਆਂ ਖਾਣੇ ਵਾਲੀਆਂ ਦੁਕਾਨਾਂ ਦਾ ਬਾਈਕਾਟ ਕਰਨਾ ਚਾਹੀਦਾ
ਸਾਨੂੰ ਆਪਣੇ ਧਰਮ ਦੇ ਲੋਕਾਂ ਕੋਲੋ ਖਾਣਾਂ ਖਾਣਾ ਚਾਹੀਦਾ ਹੈ
ਬਾਬਾ ਹਰਜੀਤ ਸਿੰਘ ਰਸੂਲਪੁਰ

30/09/2026

ਘੁਲਾਲ ਟੋਲ ਪਲਾਜ਼ਾ ਨੇੜੇ ਗ਼ੈਰ-ਕਾਨੂੰਨੀ ਨ/ਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼, 133 ਵਿਅਕਤੀ ਮਿਲੇ
6 ਨਾਬਾਲਗ ਮਿਲੇ

30/09/2026

ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਕਿਸਾਨਾਂ ਨਾਲ ਮੁਲਾਕਾਤ ਨਾ ਕਰਨ ’ਤੇ ਭਾਜਪਾ ਆਗੂਆਂ ਖ਼ਿਲਾਫ਼ ਰੋਸ

ਪਟਿਆਲਾ: ਭਾਜਪਾ ਵੱਲੋਂ ਪੰਜਾਬ ਵਿੱਚ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਪਟਿਆਲਾ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਦਾਅਵਾ ਕੀਤਾ ਕਿ ਕਿਸਾਨ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਲੈ ਕੇ ਭਾਜਪਾ ਆਗੂਆਂ ਨੂੰ ਮਿਲਣ ਲਈ ਉੱਥੇ ਪਹੁੰਚੇ ਸਨ, ਪਰ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨਾਂ ਵਿੱਚ ਰੋਸ ਪਾਇਆ ਗਿਆ।

ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਪਟਿਆਲਾ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਨੂੰ ਕਿਸਾਨਾਂ ਨਾਲ ਰੁਕ ਕੇ ਗੱਲਬਾਤ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਕਿਸਾਨ ਚਾਹੇ ਘੱਟ ਗਿਣਤੀ ਵਿੱਚ ਸਨ ਜਾਂ ਵੱਧ, ਉਨ੍ਹਾਂ ਦੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਸੁਣਨਾ ਆਗੂਆਂ ਦੀ ਜ਼ਿੰਮੇਵਾਰੀ ਬਣਦੀ ਹੈ।

ਕਿਸਾਨ ਆਗੂ ਨੇ ਕਿਹਾ ਕਿ ਜੇਕਰ ਭਾਜਪਾ ਪੰਜਾਬ ਵਿੱਚ ਆਪਣਾ ਆਧਾਰ ਮਜ਼ਬੂਤ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ, ਮੁਲਾਜ਼ਮਾਂ, ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਸਮੇਤ ਹਰ ਵਰਗ ਦੀ ਗੱਲ ਸੁਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸੰਵਾਦ ਰਾਹੀਂ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਜਾ ਸਕਦਾ ਹੈ।

ਉਨ੍ਹਾਂ ਨੇ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸਿਰਫ਼ ਯਾਤਰਾਵਾਂ ਕੱਢਣ ਨਾਲ ਨਸ਼ੇ ਦੀ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਉਨ੍ਹਾਂ ਸਰਹੱਦਾਂ ਰਾਹੀਂ ਨਸ਼ਾ ਆਉਣ ਦੇ ਦਾਅਵਿਆਂ, ਨਸ਼ਾ ਤਸਕਰੀ ਰੋਕਣ ਦੀਆਂ ਕੋਸ਼ਿਸ਼ਾਂ ਅਤੇ ਕੇਂਦਰ ਸਰਕਾਰ ਦੀ ਭੂਮਿਕਾ ਬਾਰੇ ਭਾਜਪਾ ਤੋਂ ਸਪਸ਼ਟੀਕਰਨ ਮੰਗਿਆ।

ਬੂਟਾ ਸਿੰਘ ਸ਼ਾਦੀਪੁਰ ਨੇ ਕਿਸਾਨ ਅੰਦੋਲਨ ਨਾਲ ਜੁੜੇ ਮੁੱਦੇ ਵੀ ਉਠਾਏ ਅਤੇ ਕਿਹਾ ਕਿ ਕਿਸਾਨਾਂ ਨਾਲ ਸਿਆਸੀ ਮੰਚਾਂ ਤੋਂ ਹਮਦਰਦੀ ਜਤਾਉਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣੀਆਂ ਚਾਹੀਦੀਆਂ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਲੈ ਕੇ ਮਿਲਣ ਲਈ ਪਹੁੰਚੇ ਸਨ ਅਤੇ ਆਗੂਆਂ ਨੂੰ ਉਨ੍ਹਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਪੱਖ ਸੁਣਨਾ ਚਾਹੀਦਾ ਸੀ। ਉਨ੍ਹਾਂ ਅਨੁਸਾਰ, ਇਸ ਤਰ੍ਹਾਂ ਦੀਆਂ ਮੁਲਾਕਾਤਾਂ ਨਾਲ ਹੀ ਲੋਕਾਂ ਅਤੇ ਸਿਆਸੀ ਆਗੂਆਂ ਵਿਚਕਾਰ ਸੰਵਾਦ ਬਣਿਆ ਰਹਿ ਸਕਦਾ ਹੈ

30/09/2026

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਮੀਡੀਆ ਨਾਲ ਗੱਲਬਾਤ

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੀ ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਸੱਦੀ ਗਈ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਅਤੇ ਦਿੱਤੇ ਭਰੋਸੇ ਅਜੇ ਵੀ ਅੱਧ ਵਿਚਾਲੇ ਲਟਕ ਰਹੇ ਹਨ।

ਸਰਕਾਰ ਨੇ ਕਿੰਨਾ ਸਮਾਂ ਲੈਣਾ ਹੈ ਅਤੇ ਕਦੋਂ ਤੱਕ ਇਨ੍ਹਾਂ ਮੰਗਾਂ ਦਾ ਨਿਬੇੜਾ ਕੀਤਾ ਜਾਵੇਗਾ, ਇਸ ਬਾਰੇ ਅੱਜ ਦੀ ਮੀਟਿੰਗ ਵਿੱਚ ਵਿਚਾਰ-ਚਰਚਾ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਪੰਧੇਰ ਨੇ ਕਿਹਾ ਕਿ 3 ਅਕਤੂਬਰ ਨੂੰ ਲਖੀਮਪੁਰ ਖੀਰੀ ਕਤਲਕਾਂਡ ਦੇ ਸ਼ਹੀਦ ਕਿਸਾਨਾਂ ਅਤੇ ਪੱਤਰਕਾਰ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸਜਦਾ ਕਰਨ ਲਈ ਵੀ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਇਸ ਸਬੰਧੀ ਅਗਲਾ ਪ੍ਰੋਗਰਾਮ ਤੈਅ ਕੀਤਾ ਜਾਵੇਗਾ।

ਭਾਰਤ-ਅਮਰੀਕਾ ਫਰੀ ਟਰੇਡ ਐਗਰੀਮੈਂਟ ਬਾਰੇ ਬੋਲਦਿਆਂ ਸਰਵਣ ਸਿੰਘ ਪੰਧੇਰ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਬਿਆਨਾਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ ਸਮਝੌਤੇ ਨੂੰ ਲੈ ਕੇ ਕਾਫ਼ੀ ਗੱਲਬਾਤ ਅੱਗੇ ਵਧ ਚੁੱਕੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਅਤੇ ਉੱਤਰ ਪ੍ਰਦੇਸ਼ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਬਾਰੇ ਜਾਣਕਾਰੀ ਜਨਤਕ ਨਹੀਂ ਕੀਤੀ ਜਾ ਰਹੀ।

ਪੰਧੇਰ ਨੇ ਕਿਹਾ ਕਿ ਜੇਕਰ ਸਰਕਾਰ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਹੀ ਹੈ ਤਾਂ ਸਮਝੌਤੇ ਨਾਲ ਜੁੜੀ ਪੂਰੀ ਜਾਣਕਾਰੀ ਭਾਰਤ ਦੀ ਪਾਰਲੀਮੈਂਟ ਵਿੱਚ ਰੱਖੀ ਜਾਣੀ ਚਾਹੀਦੀ ਹੈ।

ਕੈਂਸਰ ਨਾਲ ਜੁੜੀਆਂ ਦਵਾਈਆਂ ਦੀਆਂ ਕੀਮਤਾਂ ਦੇ ਮੁੱਦੇ ’ਤੇ ਵੀ ਪੰਧੇਰ ਨੇ ਕੇਂਦਰ ਸਰਕਾਰ ਨੂੰ ਘੇਰਿਆ।

ਉਨ੍ਹਾਂ ਕਿਹਾ ਕਿ ਦਵਾਈਆਂ ਦੀ ਐੱਮਆਰਪੀ ਅਤੇ ਵਿਕਰੀ ਕੀਮਤ ਵਿੱਚ ਵੱਡੇ ਫਰਕ ਨੂੰ ਲੈ ਕੇ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਅਤੇ ਕੈਂਸਰ ਪੀੜਤ ਮਰੀਜ਼ਾਂ ’ਤੇ ਪੈ ਰਿਹਾ ਵਿੱਤੀ ਬੋਝ ਘਟਾਇਆ ਜਾਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਝੋਨੇ ਦੀ ਖਰੀਦ ਨੂੰ ਲੈ ਕੇ ਵੀ ਕਿਸਾਨ ਆਗੂ ਨੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਮੰਡੀਆਂ ਵਿੱਚ ਅਜੇ ਵੀ ਪੂਰੇ ਪ੍ਰਬੰਧ ਨਹੀਂ ਹਨ।

ਜੇਕਰ ਸਰਕਾਰ ਵੱਲੋਂ ਸੁਚਾਰੂ ਢੰਗ ਨਾਲ ਝੋਨੇ ਦੀ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ ਇਸ ਮੁੱਦੇ ’ਤੇ ਵੀ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

Address

Ludhiana

Alerts

Be the first to know and let us send you an email when Punjab live posts news and promotions. Your email address will not be used for any other purpose, and you can unsubscribe at any time.

Contact The Business

Send a message to Punjab live:

Shortcuts

Share