09/01/2026
ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਪਟਿਆਲਾ ਵੱਲੋਂ ਹੋਈ ਜਥੇਬੰਦਕ ਮੀਟਿੰਗ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਸਮੀਖਿਆ ਕੀਤੀ ਗਈ ਅਤੇ ਬੂਥ ਪੱਧਰ ਤੱਕ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ।
ਕੇਂਦਰੀ ਸਟੇਟ ਪ੍ਰਭਾਰੀ ਸੀ ਪੀ ਸਿੰਘ ਜੀ ਅਤੇ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਜੀ ਨੇ ਕਿਹਾ ਕਿ ਪੰਜਾਬ ਸੰਭਾਲੋ ਮੁਹਿੰਮ ਅਤੇ ਮਿਸ਼ਨ ਬੇਗਮਪੁਰਾ ਰਾਹੀਂ ਪੰਜਾਬ ਨੂੰ ਨਸ਼ਾ ਮੁਕਤ ਅਤੇ ਖ਼ੁਸ਼ਹਾਲ ਬਣਾਉਣ ਲਈ ਬਸਪਾ ਵਚਨਬੱਧ ਹੈ।
ਇਸ ਮੌਕੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਕਈ ਕੱਦਾਵਰ ਆਗੂ ਅਤੇ ਵਰਕਰ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋਏ। ਨਵੇਂ ਸਾਥੀਆਂ ਦਾ ਬਸਪਾ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ।
ਨੌਜਵਾਨੋ ਅੱਗੇ ਆਓ, ਪੰਜਾਬ ਸੰਭਾਲੋ ਮੁਹਿੰਮ ਨਾਲ ਜੁੜੋ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਨਵੀਂ ਤਸਵੀਰ ਸਿਰਜੋ।