
26/07/2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਗਿਲ ਵਿਜੇ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸ਼ਹੀਦ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕਾਰਗਿਲ ਜੰਗ ਦੌਰਾਨ ਫੌਜ ਦੇ ਜਾਂਬਾਜ਼ ਯੋਧਿਆਂ ਦੀ ਮਹਾਨ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਨਿਰਸਵਾਰਥ ਹੋ ਕੇ ਮੁਲਕ ਦੀ ਸੇਵਾ ਕਰਨ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ।
ਸ਼ਹੀਦਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ।
……
Punjab Chief Minister Bhagwant Singh Mann offered floral tributes to the martyrs during a function to commemorate Kargil Vijay Diwas and that the supreme sacrifice made by the brave hearts will always inspire the youth to serve the country with a spirit of patriotism and selflessness.
The Chief Minister laid a wreath at the war memorial located at Bougainvillea Garden and paid rich tribute to the brave soldiers of Punjab who laid down their lives during the Kargil conflict.
#ਪੰਜਾਬ_ਸਰਕਾਰ