05/08/2026
ਚੰਡੀਗੜ੍ਹ: ਅੱਜ ਚੰਡੀਗੜ੍ਹ ਵਿੱਚ ਵਿਦਿਆਰਥੀ ਜਥੇਬੰਦੀ ਏਬੀਵੀਪੀ (ABVP) ਦੇ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਪਾਣੀ ਦੀਆਂ ਬੌਛਾਰਾਂ ਚਲਾਈਆਂ ਗਈਆਂ। ਮੌਕੇ 'ਤੇ ਕੁਝ ਸਮੇਂ ਲਈ ਹੰਗਾਮੇ ਵਰਗੇ ਹਾਲਾਤ ਬਣੇ ਰਹੇ ਅਤੇ ਭਾਰੀ ਪੁਲਿਸ ਫੋਰਸ ਤੈਨਾਤ ਰਹੀ। ਏਬੀਵੀਪੀ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ।