02/12/2025
3 ਲੱਖ ਰੁਪਏ ਰਿਸ਼ਵਤ ਲੈਂਦਾ ਵਕਫ਼ ਬੋਰਡ ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮੁਲਜ਼ਮ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਸੀ 70,000 ਰੁਪਏ ਰਿਸ਼ਵਤ ਚੰਡੀਗੜ੍ਹ 2 ਦਸੰਬਰ, 2025 (ਫਤਿਹ ਪੰਜਾਬ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ੀਰਾ ਨਿਵਾਸੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਰੈਂਟ ਕੁਲੈਕਟਰ ਉਸਨੂੰ ਵਕਫ਼ ਬੋਰਡ ਜ਼ੀਰਾ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਮ ‘ਤੇ ਉਸਤੋਂ 5,40,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਇਸ ਸਬੰਧ ਵਿੱਚ ਉਕਤ ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 70,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।...