The Great Amritsar

  • Home
  • The Great Amritsar

The Great Amritsar Amritsar, the "Holy City" takes the onus of spreading divine vibes. Where Food & People are too good

ਅੱਜ 31 ਜੁਲਾਈ ਸ਼ਹੀਦ ਸਰਦਾਰ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੈ ਜਿਨਾਂ 21 ਸਾਲ ਬਾਅਦ 'ਜਲਿਆਂਵਾਲੇ ਬਾਗ ਦੇ ਸਾਕੇ' ਦਾ ਬਦਲਾ ਲਿਆToday Martydom ...
31/07/2025

ਅੱਜ 31 ਜੁਲਾਈ ਸ਼ਹੀਦ ਸਰਦਾਰ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੈ ਜਿਨਾਂ 21 ਸਾਲ ਬਾਅਦ 'ਜਲਿਆਂਵਾਲੇ ਬਾਗ ਦੇ ਸਾਕੇ' ਦਾ ਬਦਲਾ ਲਿਆ
Today Martydom Day of S. Udham Singh who took revenge of Jaliawala Bagh

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਕੋਟ ਕੋਟ ਪ੍ਰਣਾਮ

26 ਦਿਸੰਬਰ 1899 ਤੋ 31 ਜੁਲਾਈ 1940ਤੱਕ ਦਾ ਸਫਰ।

ਦੋਸਤੋ ਬਹੁਤ ਹੀ ਔਖਾ ਤੇ ਸਬਰ ਭਰਿਆ ਬਦਲਾ ਜਲਿਆ ਵਾਲੇ ਬਾਗ ਦਾ।

ਸ਼ਹੀਦ #ਉਧਮਸਿੰਘ ਨੂੰ ਜਲਿਆ ਵਾਲੇ ਬਾਗ ਦਾ ਬਦਲਾ ਲੈਣ ਲਈ #21 ਸਾਲ ਦਾ ਸਮਾ ਲੱਗਿਆ । #5 ਵਾਰੀ ਵੱਖ ਵੱਖ ਨਾਮ ਬਦਲੇ । #5 ਸਾਲ ਜੇਲ ਕੱਟੀ #12 ਤੋ ਵੱਧ ਦੇਸ਼ਾ ਚੋ ਹੁੰਦਾ ਹੋਇਆ #ਇੰਗਲੈਡ ਪਹੁਚਿਆ। ਕੈਸਟਨ ਹਾਲ ਵਿੱਚ ਲਗਾਤਾਰ 6 ਗੋਲੀਆਂ ਪਿਸਟਲ ਚੋ ਚਲਾ ਕੇ ਮਾਈਕਲ ਉਡਵਾਇਰ ਨੂੰ ਮਾਰ ਮੁਕਾਇਆ। 31 ਜੁਲਾਈ 1940 ਲੰਦਨ ਵਿੱਚ ਸਰਦਾਰ ਉਧਮ ਸਿੰਘ ਨੂੰ ਫਾਸੀ ਦੇ ਕੇ ਸ਼ਹੀਦ ਕਰ ਦਿੱਤਾ ਗਿਆ।

ਅਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਅੰਮ੍ਰਿਤਸਰ 31/07/2O25 ਸੋਰਠਿ ਮਃ ੩ ਦੁਤੁਕੇ ॥ਸਤਿਗੁਰ ਮਿਲਿਐ ਉਲਟੀ ਭਈ ...
31/07/2025

ਅਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਅੰਮ੍ਰਿਤਸਰ 31/07/2O25

ਸੋਰਠਿ ਮਃ ੩ ਦੁਤੁਕੇ ॥
ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥

सोरठि मः ३ दुतुके ॥
सतिगुर मिलिऐ उलटी भई भाई जीवत मरै ता बूझ पाए ॥ सो गुरू सो सिखु है भाई जिसु जोती जोति मिलाए ॥१॥ मन रे हरि हरि सेती लिव लाए ॥ मन हरि जपि मीठा लागै भाई गुरमुखि पाए हरि थाए ॥ रहाउ ॥ बिनु गुर प्रीति न ऊपजै भाई मनमुखि दूजै भाए ॥ तुह कुटहि मनमुख करम करहि भाई पलै किछू न पाए ॥२॥ गुर मिलिऐ नामु मनि रविआ भाई साची प्रीति पिआरि ॥ सदा हरि के गुण रवै भाई गुर कै हेति अपारि ॥३॥ आइआ सो परवाणु है भाई जि गुर सेवा चितु लाए ॥ नानक नामु हरि पाईऐ भाई गुर सबदी मेलाए ॥४॥८॥

Sorath Mahalla 3 Dutuke ||Meeting the True Guru, one turns away from the world, O Siblings of Destiny; when he remains dead while yet alive, he obtains true understanding. He alone is the Guru, and he alone is a Sikh, O Siblings of Destiny, whose light merges in the Light. ||1|| O my mind, be lovingly attuned to the Name of the Lord, Har, Har. Chanting the Name of the Lord, it seems so sweet to the mind, O Siblings of Destiny; the Gurmukhs obtain a place in the Court of the Lord. || Pause || Without the Guru, love for the Lord does not well up, O Siblings of Destiny; the self-willed manmukhs are engrossed in the love of duality. Actions performed by the manmukh are like the threshing of the chaff - they obtain nothing for their efforts. ||2|| Meeting the Guru, the Naam comes to permeate the mind, O Siblings of Destiny, with true love and affection. He always sings the Glorious Praises of the Lord, O Siblings of Destiny, with infinite love for the Guru. ||3|| How blessed and approved is his coming into the world, O Siblings of Destiny, who focuses his mind on serving the Guru. O Nanak Ji, the Name of the Lord is obtained, O Siblings of Destiny, through the Word of the Guru's Shabad, and we merge with the Lord. ||4||8||

ਪਦਅਰਥ: ਸਤਿਗੁਰ ਮਿਲਿਐ = ਜੇ ਗੁਰੂ ਮਿਲ ਪਏ। ਉਲਟੀ ਭਈ = (ਵਿਕਾਰਾਂ ਵਲੋਂ ਸੁਰਤਿ) ਹਟ ਜਾਂਦੀ ਹੈ, ਮੁੜ ਪੈਂਦੀ ਹੈ। ਜੀਵਤ ਮਰੈ = ਜੀਊਂਦਾ ਮਰ ਜਾਂਦਾ ਹੈ, ਦੁਨੀਆ ਦੀ ਕਿਰਤ ਕਰਦਾ ਹੀ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਬੂਝ = ਆਤਮਕ ਜੀਵਨ ਦੀ ਸਮਝ। ਸੋ ਗੁਰੂ ਸੋ ਸਿਖੁ = ਉਹ ਮਨੁੱਖ ਗੁਰੂ ਦਾ (ਅਸਲ) ਸਿੱਖ ਹੈ। ਜਿਸੁ ਜੋਤਿ = ਜਿਸ ਦੀ ਆਤਮਾ ਨੂੰ। ਜੋਤੀ ਮਿਲਾਇ = (ਗੁਰੂ) ਪਰਮਾਤਮਾ ਵਿਚ ਮਿਲਾ ਦੇਂਦਾ ਹੈ।੧।ਸੇਤੀ = ਨਾਲ। ਲਿਵ = ਲਗਨ। ਮਨ ਰੇ = ਹੇ ਮਨ! ਜਪਿ = ਜਪ ਜਪ ਕੇ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਥਾਇ = ਥਾਂ ਵਿਚ, ਹਜ਼ੂਰੀ ਵਿਚ। ਹਰਿ ਥਾਇ = ਪ੍ਰਭੂ ਦੀ ਹਜ਼ੂਰੀ ਵਿਚ।ਰਹਾਉ।ਭਾਈ = ਹੇ ਭਾਈ! ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਦੂਜੈ ਭਾਇ = (ਪ੍ਰਭੂ ਤੋਂ ਬਿਨਾ) ਕਿਸੇ ਹੋਰ ਪਿਆਰ ਵਿਚ। ਭਾਇ = ਪਿਆਰ ਵਿਚ। ਤੁਹ = ਦਾਣਿਆਂ ਉਪਰਲੇ ਸਿੱਕੜ। ਕੁਟਹਿ = ਕੁੱਟਦੇ ਹਨ।੨।ਮਨਿ = ਮਨ ਵਿਚ। ਰਵਿਆ = ਹਰ ਵੇਲੇ ਵੱਸਿਆ ਰਹਿੰਦਾ ਹੈ। ਪਿਆਰਿ = ਪਿਆਰ ਵਿਚ। ਰਵੈ = ਚੇਤੇ ਕਰਦਾ ਹੈ। ਹੇਤਿ = ਹਿਤ ਦੀ ਰਾਹੀਂ। ਅਪਾਰਿ ਹੇਤਿ = ਅਤੁੱਟ ਪਿਆਰ ਦੀ ਰਾਹੀਂ।੩।ਸੋ = ਉਹ ਮਨੁੱਖ। ਪਰਵਾਣੁ = ਕਬੂਲ। ਜਿ = ਜੇਹੜਾ। ਪਾਈਐ = ਪਾ ਲਈਦਾ ਹੈ।੪।

ਅਰਥ-ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ ॥੧॥ ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ ॥ ਰਹਾਉ ॥ ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ (ਛਿਲੜ) ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ॥੨॥ ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ॥੩॥ ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ ਜੀ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ ॥੪॥੮॥

अर्थ: हे मन! सदा परमात्मा के साथ सुरति जोड़े रख। हे मन! बार बार जप-जप के परमात्मा प्यारा लगने लग जाता है। हे भाई! गुरू की शरण पड़ने वाले मनुष्य प्रभू के दरबार में स्थान पा लेते हैं। रहाउ।हे भाई! अगर गुरू मिल जाए, तो मनुष्य आत्मिक जीवन की समझ हासिल कर लेता है, मनुष्य की सुरति विकारों से हट जाती है, दुनिया के कार्य-व्यवहार करता हुआ भी मनुष्य विकारों से अछूता हो जाता है। हे भाई! जिस मनुष्य की आत्मा को गुरू परमात्मा में मिला देता है, वह (असल) में सिख बन जाता है।1।हे भाई! गुरू के बिना (मनुष्य का प्रभू में) प्यार पैदा नहीं होता, अपने मन के पीछे चलने वाले मनुष्य (प्रभू को छोड़ के) और ही प्यार में टिके रहते हैं। हे भाई! अपने मन के पीछे चलने वाले मनुष्य (जो भी धार्मिक) काम करते हैं वह (जैसे) फॅक ही कूटते हैं, (उनको, उन कर्मों में से) कुछ हासिल नहीं होता (जैसे फोक में से कुछ नहीं निकलता)।2।हे भाई! यदि गुरू मिल जाए, तो परमात्मा का नाम उसके मन में सदा बसा रहता है, मनुष्य सदा-स्थिर प्रभू की प्रीति में प्यार में मगन रहता है। हे भाई! गुरू के बख्शे अटूट प्यार की बरकति से वह सदा परमात्मा के गुण गाता रहता है।3।हे भाई! जो मनुष्य गुरू की बताई हुई सेवा में चिक्त जोड़ता है उसका जगत में आया हुआ सफल हो जाता है। हे नानक! गुरू के माध्यम से परमात्मा का नाम प्राप्त हो जाता है, गुरू के शबद की बरकति से प्रभू से मिलाप हो जाता है।4।8।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ICC ਰੈਂਕਿੰਗ 'ਚ ਪੰਜਾਬ ਦੇ ਮੁੰਡਿਆਂ ਨੇ ਹਾਸਿਲ ਕੀਤਾ ਸਭ ਤੋਂ ਉੱਚਾ ਮੁਕਾਮ , ODI 'ਚ ਸ਼ੁਭਮਨ ਗਿੱਲ ਅਤੇ T20 'ਚ ਅਭਿਸ਼ੇਕ ਸ਼ਰਮਾ ਰੈਂਕਿੰਗ 'ਚ...
30/07/2025

ICC ਰੈਂਕਿੰਗ 'ਚ ਪੰਜਾਬ ਦੇ ਮੁੰਡਿਆਂ ਨੇ ਹਾਸਿਲ ਕੀਤਾ ਸਭ ਤੋਂ ਉੱਚਾ ਮੁਕਾਮ , ODI 'ਚ ਸ਼ੁਭਮਨ ਗਿੱਲ ਅਤੇ T20 'ਚ ਅਭਿਸ਼ੇਕ ਸ਼ਰਮਾ ਰੈਂਕਿੰਗ 'ਚ ਪਹੁੰਚੇ ਪਹਿਲੇ ਸਥਾਨ ਤੇ

ਅੱਜ ਸ਼ਾਮ ਜੰਡਿਆਲਾ ਗੁਰੂ ਕੋਲ ਇਕ ਕਾਰ ਤੇ ਤੇਲ ਨਾਲ ਭਰੇ ਟੈਂਕਰ ਦਾ ਹਾਦਸਾ ਹੋ ਗਿਆ ਜਿਸ ਕਰਕੇ ਇਕ ਬਲਾਸਟ ਹੋਇਆ ਤੇ ਟੈਂਕਰ ਨੰਬਰ ਅੱਗ ਲੱਗ ਗਈ | ਫ...
30/07/2025

ਅੱਜ ਸ਼ਾਮ ਜੰਡਿਆਲਾ ਗੁਰੂ ਕੋਲ ਇਕ ਕਾਰ ਤੇ ਤੇਲ ਨਾਲ ਭਰੇ ਟੈਂਕਰ ਦਾ ਹਾਦਸਾ ਹੋ ਗਿਆ ਜਿਸ ਕਰਕੇ ਇਕ ਬਲਾਸਟ ਹੋਇਆ ਤੇ ਟੈਂਕਰ ਨੰਬਰ ਅੱਗ ਲੱਗ ਗਈ | ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚ ਗਏ ਤੇ ਅੱਗ ਤੇ ਕਾਬੂ ਪਾਇਆ ਜਾ ਰਿਹਾ ਸੀ | ਇਸ ਕਰਕੇ ਜੰਡਿਆਲਾ ਅੰਮ੍ਰਿਤਸਰ ਮੁੱਖ ਮਾਰਗ ਤੇ ਭਾਰੀ ਜਾਮ ਲੱਗ ਵੀਂ ਲੱਗ ਗਿਆ ਹੈ |
ਕਿਰਪਾ ਕਰਕੇ ਗੱਡੀ ਹੌਲੀ ਤੇ ਧਿਆਨ ਨਾਲ ਚਲਾਓ
This evening, a car and an oil tanker met with an accident near Jandiala Guru, which caused a blast and the tanker caught fire. Fire brigade reached the spot and the fire was being brought under control. Due to this, there has been a heavy traffic jam on the Jandiala- Amritsar main road. Please drive slowly and carefully.

ਅੰਮ੍ਰਿਤ ਵੇਲੇ  ਹੁਕਮਨਾਮਾ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ  ਦਰਬਾਰ ਸਾਹਿਬ ਅੰਮ੍ਰਿਤਸਰ  30/07/2O25 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ...
30/07/2025

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਅੰਮ੍ਰਿਤਸਰ 30/07/2O25

ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

सोरठि महला ३ ॥
हरि जीउ तुधु नो सदा सालाही पिआरे जिचरु घट अंतरि है सासा ॥ इकु पलु खिनु विसरहि तू सुआमी जाणउ बरस पचासा ॥ हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई ॥ हरि जीउ तुधु विटहु वारिआ सद ही तेरे नाम विटहु बलि जाई ॥ रहाउ ॥ हम सबदि मुए सबदि मारि जीवाले भाई सबदे ही मुकति पाई ॥ सबदे मनु तनु निरमलु होआ हरि वसिआ मनि आई ॥ सबदु गुर दाता जितु मनु राता हरि सिउ रहिआ समाई ॥२॥ सबदु न जाणहि से अंने बोले से कितु आए संसारा ॥ हरि रसु न पाइआ बिरथा जनमु गवाइआ जमहि वारो वारा ॥ बिसटा के कीड़े बिसटा माहि समाणे मनमुख मुगध गुबारा ॥३॥ आपे करि वेखै मारगि लाए भाई तिसु बिनु अवरु न कोई ॥ जो धुरि लिखिआ सु कोइ न मेटै भाई करता करे सु होई ॥ नानक नामु वसिआ मन अंतरि भाई अवरु न दूजा कोई ॥४॥४॥

Sorat'h, Third Mehl: Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru's Shabad, my mind is enlightened. ||1|| Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. ||Pause|| . I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. . The Guru is the Giver of the Shabad; my mind is imbued with it, and I remain absorbed in the Lord. ||2|| . Those who do not know the Shabad are blind and deaf; why did they even bother to come into the world? They do not obtain the subtle essence of the Lord's elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. ||3|| The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. ||4||4||

ਪਦਅਰਥ: ਸਾਲਾਹੀ = ਸਲਾਹੀਂ, ਮੈਂ ਸਾਲਾਹੁੰਦਾ ਰਹਾਂ। ਜਿਚਰੁ = ਜਿਤਨਾ ਚਿਰ। ਘਟ ਅੰਤਰਿ = ਸਰੀਰ ਵਿਚ। ਸਾਸਾ = ਸਾਹ, ਜਿੰਦ। ਜਾਣਉ = ਜਾਣਉਂ, ਮੈਂ ਜਾਣਦਾ ਹਾਂ। ਮੁਗਧ = ਮੂਰਖ। ਸੇ = ਸਾਂ।੧। ਬੁਝਾਈ = ਸਮਝ। ਵਿਟਹੁ = ਤੋਂ। ਬਲਿ ਜਾਈ = ਬਲਿ ਜਾਈ, ਮੈਂ ਸਦਕੇ ਜਾਂਦਾ ਹਾਂ।ਰਹਾਉ। ਮੁਏ = (ਵਿਕਾਰਾਂ ਵਲੋਂ) ਮਰ ਸਕਦੇ ਹਾਂ। ਜੀਵਾਲੇ = ਆਤਮਕ ਜੀਵਨ ਦੇਂਦਾ ਹੈ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਆਈ = ਆਇ, ਆ ਕੇ। ਦਾਤਾ = ਨਾਮ ਦੀ ਦਾਤਿ ਦੇਣ ਵਾਲਾ। ਜਿਤੁ = ਜਿਸ ਵਿਚ।੨। ਸੇ = ਉਹ ਬੰਦੇ। ਕਿਤੁ = ਕਾਹਦੇ ਲਈ? ਵਾਰੋ ਵਾਰਾ = ਮੁੜ ਮੁੜ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਗੁਬਾਰਾ = ਹਨੇਰਾ।੩। ਆਪੇ = ਆਪ ਹੀ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲਦਾ ਹੈ। ਧੁਰਿ = ਧੁਰ ਦਰਗਾਹ ਤੋਂ। ਕਰਤਾ = ਕਰਤਾਰ।੪।

ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।

अर्थ: हे प्रभू जी! तू स्वयं ही (अपना नाम जपने की मुझे) समझ दे। हे प्रभू! मैं तुझसे सदके जाऊँ, मैं तेरे से कुर्बान जाऊँ। रहाउ । हे प्यारे प्रभू जी! (मेहर कर) जब तक मेरे शरीर में प्राण है, मैं सदा तेरी सिफत सालाह करता रहूँ। हे मालिक प्रभू! जब तू मुझे एक पल भर एक छिन भर बिसरता है, तो मैं (मेरे लिए जैसे) पचास साल बीत गए समझता हूँ। हे भाई! हम सदा से ही मूर्ख अंजान चले आ रहे थे, गुरू के शबद की बरकति से (हमारे अंदर आत्मिक जीवन का) प्रकाश हो गया है।1। हे भाई! हम (जीव) गुरू के शबद के द्वारा (विकारों से) मर सकते हैं, शबद के द्वारा ही (विकारों को) मार के (गुरू) आत्मिक जीवन देता है, गुरू के शबद में जुड़ने से ही विकारों से मुक्ति मिलती है। गुरू के शबद से मन पवित्र होता है, और परमात्मा मन में आ बसता है। हे भाई! गुरू का शबद (ही नाम की दाति) देने वाला है, जब शबद में मन रंगा जाता है तो परमात्मा में लीन हो जाता है।2। हे भाई! जो मनुष्य गुरू के शबद के साथ सांझ नहीं डालते वह (माया के मोह में आत्मिक जीवन की ओर से) अंधे-बहरे हुए रहते हैं, संसार में आ के भी वे कुछ नहीं कमाते। उन्हें प्रभू के नाम का स्वाद नहीं आता, वे अपना जीवन व्यर्थ गवा जाते हैं, वे बार-बार पैदा होते मरते रहते हैं। जैसे गंदगी के कीड़े गंदगी में ही टिके रहते हैं।, वैसे ही अपने मन के पीछे चलने वाले मूर्ख मनुष्य (अज्ञानता के) अंधकार में ही (मस्त रहते हैं)।3। पर, हे भाई! (जीवों के भी क्या वश?) प्रभू खुद ही (जीवों को) पैदा करके संभाल करता है, खुद ही (जीवन के सही) रास्ते पर डालता है, उस प्रभू के बिना और कोई नहीं (जो जीवों को रास्ता बता सके)। हे भाई! करतार जो कुछ करता है वही होता है, धुर दरगाह से (जीवों के माथे पर लेख) लिख देता है, उसे कोई और मिटा नहीं सकता। हे नानक! (कह–) हे भाई! (उस प्रभू की मेहर से ही उसका) नाम (मनुष्य के) मन में बस सकता है, कोई और ये दाति देने के काबिल नहीं है।4।4।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Amritsar
29/07/2025

Amritsar

ਅੰਮ੍ਰਿਤ ਵੇਲੇ  ਹੁਕਮਨਾਮਾ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ  ਦਰਬਾਰ ਸਾਹਿਬ ਅੰਮ੍ਰਿਤਸਰ  29/07/2O25 ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ...
29/07/2025

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਅੰਮ੍ਰਿਤਸਰ 29/07/2O25

ਸੋਰਠਿ ਮ:੧ ਚਉਤੁਕੇ ॥
ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥

सोरठि मः १ चउतुके ॥
माइ बाप को बेटा नीका ससुरै चतुरु जवाई ॥ बाल कंनिआ कौ बापु पिआरा भाई कौ अति भाई ॥ हुकमु भइआ बाहरु घरु छोडिआ खिन महि भई पराई ॥ नामु दानु इसनानु न मनमुखि तितु तनि धूड़ि धुमाई ॥१॥ मनु मानिआ नामु सखाई ॥ पाइ परउ गुर कै बलिहारै जिनि साची बूझ बुझाई ॥ रहाउ ॥ जग सिउ झूठ प्रीति मनु बेधिआ जन सिउ वादु रचाई ॥ माइआ मगनु अहिनिसि मगु जोहै नामु न लेवै मरै बिखु खाई ॥ गंधण वैणि रता हितकारी सबदै सुरति न आई ॥ रंगि न राता रसि नही बेधिआ मनमुखि पति गवाई ॥२॥

Sorat'h, First Mehl, Chau-Tukas: The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord's Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust. ||1|| The mind is comforted by the Comforter of the Naam. I fall at the Guru's feet - I am a sacrifice to Him; He has given me to understand the true understanding. ||Pause|| The mind is impressed with the false love of the world; he quarrels with the Lord's humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of the Shabad does not come into his consciousness. He is not imbued with the Lord's Love, and he is not impressed by the taste of the Name; the self-willed manmukh loses his honor. ||2||

ਨੀਕਾ = ਚੰਗਾ, ਪਿਆਰਾ। ਸਸੁਰੈ = ਸਹੁਰੇ ਦਾ। ਚਤੁਰੁ = ਸਿਆਣਾ। ਕੌ = ਨੂੰ, ਵਾਸਤੇ (ਕੋ = ਦਾ)। ਬਾਹਰੁ ਘਰੁ = ਘਰ ਬਾਹਰ, ਘਰ ਘਾਟ। ਦਾਨੁ = ਸੇਵਾ (ਦੂਜਿਆਂ ਦੀ)। ਇਸਨਾਨੁ = ਪਵਿਤ੍ਰਤਾ, ਪਵਿਤ੍ਰ ਆਚਰਨ। ਤਿਤੁ = ਉਸ ਵਿਚ, ਉਸ ਦੀ ਰਾਹੀਂ। ਤਨਿ = ਸਰੀਰ ਦੀ ਰਾਹੀਂ। ਤਿਤੁ ਤਨਿ = ਉਸ ਸਰੀਰ ਦੀ ਰਾਹੀਂ। ਧੂੜਿ ਧੁਮਾਈ = ਖੇਹ ਹੀ ਉਡਾਈ ॥੧॥ ਸਖਾਈ = ਮਿਤ੍ਰ। ਪਰਉ = ਮੈਂ ਪੈਂਦਾ ਹਾਂ। ਜਿਨਿ = ਜਿਸ (ਗੁਰੂ) ਨੇ ॥ ਰਹਾਉ॥ ਬੇਧਿਆ = ਵਿੰਨ੍ਹਿਆ। ਜਨ = ਪ੍ਰਭੂ ਦੇ ਦਾਸ, ਸੰਤ ਜਨ। ਵਾਦੁ = ਝਗੜਾ। ਮਗਨੁ = ਮਸਤ। ਅਹਿਨਿਸਿ = ਦਿਨ-ਰਾਤ (ਅਹਿ = ਦਿਨ। ਨਿਸਿ = ਰਾਤ)। ਮਗੁ = ਰਸਤਾ। ਜੋਹੈ = ਤੱਕਦਾ ਹੈ। ਮਰੈ = ਆਤਮਕ ਮੌਤ ਮਰਦਾ ਹੈ। ਬਿਖੁ = ਜ਼ਹਿਰ। ਗੰਧਣ ਵੈਣਿ = ਗੰਦੇ ਬੋਲ ਵਿਚ। ਰਤਾ = ਮਸਤ। ਹਿਤਕਾਰੀ = ਪਿਆਰ ਕਰਨ ਵਾਲਾ। ਰੰਗਿ = (ਪ੍ਰਭੂ ਦੇ) ਰੰਗ ਵਿਚ। ਰਸਿ = ਰਸ ਵਿਚ। ਮਨਮੁਖਿ = ਜਿਸ ਮਨੁੱਖ ਦਾ ਮੂੰਹ ਆਪਣੇ ਹੀ ਮਨ ਵਲ ਹੈ, ਜੋ ਆਪਣੇ ਮਨ ਦੇ ਪਿੱਛੇ ਤੁਰਦਾ ਹੈ। ਪਤਿ = ਇੱਜ਼ਤ ॥੨॥

ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥ ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥ ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥

जो मनुष कभी माँ बाप का प्यारा बेटा था, कभी ससुर का दामाद था, कभी बेटे बेटियों के लिए प्यारा पिता था, और भाई का बहुत (स्नेही) भाई था, जब अकाल पुरख का हुकम हुआ तो उसने घर भर (सब कुछ) छोड़ दिया तो ऐसे एक पल में सब कुछ पराया हो गया। अपने मन के पीछे चलने वाले इंसान ने ना तो नाम जपा ना सेवा की और ना ही पवित्र आचरण बनाया और इस शारीर से सिर्फ़ इधर उधर के काम ही करता रहा ॥੧॥ जिस मनुष का मन गुरु के उपदेश में जुड़ जाता है वह परमात्मा के नाम को असली मित्र समझता है। में तो गुरु के चरनी लगता हु, गुरु से सदके जाता हु, जिस ने यह सची अकल दी है (की परमात्मा ही असली मित्र है ) ॥ रहाऊ ॥ मनमुख का मन जगत के साथ झूठे प्यार में जुड़ा रहता है, संत जनों के साथ वह लड़ाई करता रहता है । माया (के मोह) में मस्त वह दिन रात माया की राह देखता रहता है, परमात्मा का नाम कभी नहीं सिमरता, इस तरह (माया के मोह में ) जहर खा खा के आत्मक मौत मर जाता है । वह गंदे गीतों (गाने सुनने ) में मस्त रहता है, गंधे गीत के साथ ही रहता है, परमात्मा की सिफत-सलाह वाली बाणी में उस का मन नहीं लगता है। ना ही परमात्मा के प्यार में रंगा जाता है,ना ही उस को नाम में खिचाव पैदा होता है । मनमुख इस तरह अपनी इज्जत गवाह लेता है ॥੨॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਅੱਜ ਅੰਮ੍ਰਿਤਸਰ ਪ੍ਰਸਾਸ਼ਨ ਨੇ ਡੇਰਾ ਬਾਬਾ ਭੂਰੀ ਵਾਲਿਆਂ ਦੇ ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਦੇ ਚਹ੍ਹ-ਮੁੱਖੀ ਵਿਕਾਸ ਅਤੇ ਸੁੰਦਰੀਕਰਨ ਦੀ ਅੱਜ ਤੱਕ...
28/07/2025

ਅੱਜ ਅੰਮ੍ਰਿਤਸਰ ਪ੍ਰਸਾਸ਼ਨ ਨੇ ਡੇਰਾ ਬਾਬਾ ਭੂਰੀ ਵਾਲਿਆਂ ਦੇ ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਦੇ ਚਹ੍ਹ-ਮੁੱਖੀ ਵਿਕਾਸ ਅਤੇ ਸੁੰਦਰੀਕਰਨ ਦੀ ਅੱਜ ਤੱਕ ਦੀ ਸਭ ਤੋ ਵੱਡੀ ਮੁਹਿੰਮ ਅੱਜ ਜੀ.ਟੀ ਰੋਡ ਅੰਮ੍ਰਿਤਸਰ ਦੇ ਮੁੱਖ ਐਂਟਰੀ ਪੁਆਇੰਟ ਗੋਲਡਨ ਗੇਟ ਤੋਂ ਸ਼ੁਰੂ ਕੀਤੀ ਗਈ । ਇਹ ਮੁਹਿੰਮ ਅਗਲੇ 7 ਦਿਨ ਸ਼ਹਿਰ ਦੇ ਸਾਰੇ ਇਲਾਕਿਆਂ ਵਿਚ ਲਗਾਤਾਰ ਜਾਰੀ ਰਹੇਗੀ ਅਤੇ ਇਸ ਦਾ ਆਖਰੀ ਪੜਾਅ ਸ਼੍ਰੀ ਦਰਬਾਰ ਸਾਹਿਬ ਤੱਕ ਜਾ ਕੇ ਖਤਮ ਹੋਵੇਗਾ। ਇਸ ਦਾ ਮੁੱਖ ਮੰਤਵ ਸ਼ਹਿਰ ਵਾਸੀਆਂ ਨੂੰ ਸ਼ਹਿਰ ਦੀ ਸੁੰਦਰਤਾ ਵਧਾਉਣ ਲਈ ਜਾਗਰੂਕ ਕਰਨਾ ਅਤੇ ਵੱਖ-ਵੱਖ ਰਿਹਾਇਸ਼ੀ , ਸਮਾਜ ਸੇਵੀ ਅਤੇ ਹੋਰ ਅਜਿਹੀਆਂ ਸੰਸਥਾਵਾਂ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਇਹ ਸੰਸਥਾਵਾ ਸ਼ਹਿਰ ਦੇ ਵਿਕਾਸ ਲਈ ਯੋਗਦਾਨ ਪਾ ਸਕਣ ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਡਾਕਟਰ ਇੰਦਰਬੀਰ ਸਿੰਘ ਨਿਜਰ ਨੇ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸ਼ਹਿਰ ਦੇ ਸਫਾਈ ਲਈ ਅੱਗੇ ਆਉਣ। ਉਹਨਾਂ ਕਿਹਾ ਕਿ ਉਹ ਸ਼ਹਿਰ ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਆਉਂਦੀ ਹੈ, ਨੂੰ ਕੇਵਲ ਕਾਰਪੋਰੇਸ਼ਨ ਸਾਫ ਨਹੀਂ ਕਰ ਸਕਦੀ। ਇਸ ਲਈ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹਿਰ ਵਿੱਚ ਕੂੜਾ ਕਰਕਟ ਜਨਤਕ ਥਾਵਾਂ ਉੱਤੇ ਨਾ ਸੁੱਟੀਏ।
ਡਾ ਜੀਵਨਜੋਤ ਕੌਰ ਨੇ ਇਸ ਮੌਕੇ ਸ਼ਹਿਰ ਦੀਆਂ ਸਾਰੀਆਂ ਸੰਸਥਾਵਾਂ ਨੂੰ ਅੱਗੇ ਆਉਣ ਦਾ ਸਿੱਧਾ ਦਿੰਦੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਹੈ ਕਿ ਸ਼ਹਿਰ ਦਾ ਚਹ੍ਹ-ਮੁੱਖੀ ਵਿਕਾਸ ਹੋਵੇ ਅਤੇ ਸ਼ਹਿਰ ਵਾਸੀ ਇਸ ਸ਼ਹਿਰ ਦੀ ਸੁੰਦਰਤਾ ਨੂੰ ਬਣਾ ਕੇ ਰਖਣ । ਉਹਨਾਂ ਕਿਹਾ ਕਿ ਅਜਿਹੇ ਹੰਭਲੇ ਆਉਣ ਵਾਲੇ ਸਮੇਂ ਵਿਚ ਵੀ ਜਾਰੀ ਰਹਿਣਗੇ ਅਤੇ ਸ਼ਹਿਰ ਸਹੀ ਮਾਇਨੇ ਵਿੱਚ ਸੁੰਦਰ ਸ਼ਹਿਰ ਬਣੇਗਾ ।
ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਦਸਿਆ ਕਿ ਇਸ ਵਿਸ਼ੇਸ਼ ਮੁਹਿੰਮ ਅਧੀਨ ਸਾਫ-ਸਫਾਈ, ਸਿਵਲ ਦੇ ਕੰਮ ਜਿਵੇ ਕਿ ਫੁਟਪਾਥ , ਟੁਟੀਆਂ ਸੜਕਾਂ, ਪੈਚ ਵਰਕ ਸੈਂਟਰਲ ਵਰਜ ਆਦਿ ਦੀ ਰਿਪੇਅਰ, ਬਾਗਬਾਨੀ ਨਾਲ ਸਬੰਧਤ ਸਾਰੇ ਕੰਮ , ਸੜਕਾਂ ਤੇ ਲਗੇ ਮੇਨ ਹੋਲ ਕਵਰ ਦੀ ਰਿਪੇਅਰ , ਡਿਸਿਲਟਿੰਗ ਅਤੇ ਸੀਵਰੇਜ ਕਲੀਨਿੰਗ ਦੇ ਕੰਮ , ਸਟਰੀਟ ਲਾਈਟਾਂ ,ਅਸਟੇਟ ਵਿਭਾਗ ਅਤੇ ਐਡਵਰਟਾਇਜਮੈਂਟ ਵਿਭਾਗ ਵਲੋਂ ਸੜਕਾਂ ਤੇ ਹੋਏ ਨਜਾਇਜ ਕਬਜ਼ੇ ਅਤੇ ਨਜਾਇਜ਼ ਬਿਲ ਬੋਰਡ / ਵਿਗਿਆਪਨ ਦੇ ਬੋਰਡ ਹਟਾਉਣਾ ਆਦਿ ਦੇ ਕੰਮ ਕੀਤੇ ਜਾਣਗੇ । ਉਹਨਾਂ ਕਿਹਾ ਕਿ ਇਹ ਅਭਿਆਨ ਸ਼ਹਿਰ ਦੀਆਂ ਸੰਸਥਾਵਾ ਨੂੰ ਨਾਲ ਲੈ ਕੇ ਰੋਜਾਨਾ ਜਾਰੀ ਰਹੇਗਾ । ਉਹਨਾਂ ਕਿਹਾ ਕਿ ਇਸ ਅਭਿਆਨ ਵਿੱਚ ਆਪਣਾ ਯੋਗਦਾਨ ਦੇਣ ਲਈ ਸ਼ਹਿਰ ਦੀਆਂ ਸਾਰੀਆਂ ਸਮਾਜ ਸੇਵੀ , ਵਪਾਰਕ , ਰਿਹਾਇਸ਼ੀ ਅਤੇ ਐਨ.ਜੀ.ਓਜ ਨੂੰ ਵੀ ਸੱਦਾ ਦਿਤਾ ਜਾਂਦਾ ਹੈ।

ਅੰਮ੍ਰਿਤ ਵੇਲੇ  ਹੁਕਮਨਾਮਾ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ  ਦਰਬਾਰ ਸਾਹਿਬ ਅੰਮ੍ਰਿਤਸਰ  28/07/2O25 ਬਿਲਾਵਲੁ ਮਹਲਾ ੩ ਘਰੁ ੧      ੴ ਸਤਿਗੁਰ ...
27/07/2025

ਅੰਮ੍ਰਿਤ ਵੇਲੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਅੰਮ੍ਰਿਤਸਰ 28/07/2O25

ਬਿਲਾਵਲੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥

बिलावलु महला ३ घरु १
ੴ सतिगुर प्रसादि ॥
ध्रिगु ध्रिगु खाइआ ध्रिगु ध्रिगु सोइआ ध्रिगु ध्रिगु कापड़ु अंगि चड़ाइआ ॥ ध्रिगु सरीरु कुट्मब सहित सिउ जितु हुणि खसमु न पाइआ ॥ पउड़ी छुड़की फिरि हाथि न आवै अहिला जनमु गवाइआ ॥१॥ दूजा भाउ न देई लिव लागणि जिनि हरि के चरण विसारे ॥ जगजीवन दाता जन सेवक तेरे तिन के तै दूख निवारे ॥१॥ रहाउ ॥

Bilaaval, Third Mehl, First House: One Universal Creator God. By The Grace Of The True Guru: Cursed, cursed is the food; cursed, cursed is the sleep; cursed, cursed are the clothes worn on the body. Cursed is the body, along with family and friends, when one does not find his Lord and Master in this life. He misses the step of the ladder, and this opportunity will not come into his hands again; his life is wasted, uselessly. ||1|| The love of duality does not allow him to lovingly focus his attention on the Lord; he forgets the Feet of the Lord. O Life of the World, O Great Giver, you eradicate the sorrows of your humble servants. ||1||Pause||

ਧ੍ਰਿਗੁ = {धिक् = Fie! Shame!} ਲਾਹਨਤ, ਫਿਟਕਾਰ। ਕਾਪੜੁ = ਕੱਪੜਾ। ਅੰਗਿ = ਸਰੀਰ ਉਤੇ। ਕੁਟੰਬ = ਪਰਵਾਰ। ਸਹਿਤ = ਸਮੇਤ। ਸਿਉ = ਨਾਲ, ਸਮੇਤ। ਜਿਤੁ = ਜਿਸ (ਸਰੀਰ) ਦੀ ਰਾਹੀਂ। ਹੁਣਿ = ਇਸ ਜਨਮ ਵਿਚ। ਹਾਥਿ = ਹੱਥ ਵਿਚ। ਅਹਿਲਾ = ਬਹੁਤ ਕੀਮਤੀ ॥੧॥ ਭਾਉ = ਪਿਆਰ। ਦੂਜਾ ਭਾਉ = ਪ੍ਰਭੂ ਤੋਂ ਬਿਨਾ ਹੋਰ ਦਾ ਪਿਆਰ, ਮਾਇਆ ਦਾ ਮੋਹ। ਨ ਦੇਈ ਲਾਗਣਿ = ਲੱਗਣ ਨਹੀਂ ਦੇਂਦਾ। ਜਿਨਿ = ਜਿਸ (ਦੂਜੇ ਭਾਵ) ਨੇ। ਜਗ ਜੀਵਨ = ਜਗਤ ਦੀ ਜਿੰਦ। ਤੈ = ਤੂੰ। ਨਿਵਾਰੇ = ਦੂਰ ਕਰ ਦਿੱਤੇ ॥੧॥

ਰਾਗ ਬਿਲਾਵਲੁ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ ॥੧॥ ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ ॥੧॥ ਰਹਾਉ॥

राग बिलावलु, घर 1 में गुरु अमरदास जी की बाणी। अकाल पुरख एक है सतगुरु की कृपा द्वारा मिलता है। अगर इस शरीर के द्वारा इस जन्म में खसम-प्रभु का मिलाप हासिल नहीं किया, तो यह सरीर फिटकारने योग्य है, (नाक कान आँखे आदिक सभी) परिवार सहित फिटकार-योग्य हैं। (मनुख का सब कुछ) खाना फिटकार योग्य है, सोना (सुख-आराम) फिटकार योग्य है, सरीर ऊपर कपडा पहनना फिटकार-योग्य है। (यह मनुख शारीर प्रभु के देश पहुचने के लिए एक सीडी है) जो यह सीडी (हाथ से) निकल जाए तो फिर हाथ नहीं आती। मनुख अपना बड़ा कीमती जीवन गँवा लेता है॥1॥ माया का मोह जिस ने (जीव को) परमात्मा के चरण (मन में बसाने) भुला दिए हैं, (परमात्मा के चरणों में) सुरत जोड़ने नहीं देता। हे प्रभु! तूं आप ही जगत को आत्मिक जीवन देने वाला है। जो बंदे तेरे सेवक बनते है, उनके (मोह से पैदा होने वाले सारे) दुःख आपने दूर कर दिए है॥1॥रहाउ॥
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਬਾਰਡਰ 2 ਫਿਲਮ ਦੀ ਅੰਮ੍ਰਿਤਸਰ ਵਿੱਚ ਸ਼ੂਟਿੰਗ ਖ਼ਤਮ ਹੋਣ ਤੇ ਟੀਮ ਨੇ ਵੰਡੇ ਲੱਡੂ, ਕੁਝ ਨੇ ਜਾਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਤੇ ...
27/07/2025

ਬਾਰਡਰ 2 ਫਿਲਮ ਦੀ ਅੰਮ੍ਰਿਤਸਰ ਵਿੱਚ ਸ਼ੂਟਿੰਗ ਖ਼ਤਮ ਹੋਣ ਤੇ ਟੀਮ ਨੇ ਵੰਡੇ ਲੱਡੂ, ਕੁਝ ਨੇ ਜਾਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਤੇ ਅੰਮ੍ਰਿਤਸਰ ਦੇ ਦੇਸੀ ਖਾਣੇ ਦਾ ਲਿਆ ਸਵਾਦ
ਬਾਰਡਰ 2 film shooting finished in Amritsar, team went to Sri Darbar Sahib and enjoyed Amritsar food before leaving Amritsar

ਸਿਰਫ 4 ਸਾਲ ਦੀ ਉਮਰ ਵਿੱਚ ਦੇਸ਼ ਵਿਦੇਸ਼ ਵਿੱਚ ਗੱਤਕਾ ਖੇਡ ਕੇ ਅੰਮ੍ਰਿਤਸਰ, ਪੰਜਾਬ ਤੇ ਆਪਣੇ ਮਾਂ ਪਿਉ ਦਾ ਨਾਮ ਰੋਸ਼ਨ ਕਰਨ ਵਾਲੇ ਫ਼ਤਹਿ ਸਿੰਘ ਨੂੰ ਜ...
27/07/2025

ਸਿਰਫ 4 ਸਾਲ ਦੀ ਉਮਰ ਵਿੱਚ ਦੇਸ਼ ਵਿਦੇਸ਼ ਵਿੱਚ ਗੱਤਕਾ ਖੇਡ ਕੇ ਅੰਮ੍ਰਿਤਸਰ, ਪੰਜਾਬ ਤੇ ਆਪਣੇ ਮਾਂ ਪਿਉ ਦਾ ਨਾਮ ਰੋਸ਼ਨ ਕਰਨ ਵਾਲੇ ਫ਼ਤਹਿ ਸਿੰਘ ਨੂੰ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤਾ ਸਨਮਾਨਿਤ

AMRITVELE DA HUKAMNAMA SRI DARBAR SAHIB SRI AMRITSAR, ANG 696, 27-JULY-2025ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮ...
27/07/2025

AMRITVELE DA HUKAMNAMA SRI DARBAR SAHIB SRI AMRITSAR, ANG 696, 27-JULY-2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

जैतसरी महला ४ घरु १ चउपदे ੴ सतिगुर प्रसादि ॥मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥

Jaitsree, Fourth Mehl, First House, Chau-Padas: One Universal Creator God. By The Grace Of The True Guru: The Jewel of the Lord's Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord's Name, and all your affairs shall be resolved. The Perfect Guru has implanted the Lord's Name within me; without the Name, life is useless. ||Pause|| Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with YourMercy, O Lord of the Universe. ||3|| I am blind, ignorant and totally without wisdom; how can I walk on the Path? I am blind - O Guru, please let me grasp the hem of Your robe, so that servant Nanak may walk in harmony with You. ||4||1||

ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।
ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२। हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे ऊपर कृपा कर के मुुुझे अपने दासों का दास बना ले।3।हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन मार्ग पर नहीं चल सकते। गुरू नानक जी कहते हैं, हे नानक! (कह–) हे गुरू! हम अंधों को अपना पल्ला (आंचल)पकड़ा दे, ताकि तेरा संग कर के हम तेरे बताए हुए रास्ते पर चल सकें।4।1।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Address


143001

Website

Alerts

Be the first to know and let us send you an email when The Great Amritsar posts news and promotions. Your email address will not be used for any other purpose, and you can unsubscribe at any time.

Contact The Business

Send a message to The Great Amritsar:

Shortcuts

  • Address
  • Alerts
  • Contact The Business
  • Claim ownership or report listing
  • Want your business to be the top-listed Media Company?

Share